ਹਰਿਆਣਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸਰਦ ਰੁੱਤ ਸੈਸ਼ਨ ਭਲਕ ਤੋਂ
06:59 AM Nov 12, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਨਵੰਬਰ
ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਦ ਸੈਸ਼ਨ 13 ਨਵੰਬਰ ਤੋਂ ਸ਼ੁਰੂ ਹੋਵੇਗਾ। ਇਹ ਸੈਸ਼ਨ ਤਿੰਨ ਦਿਨ 13, 14 ਤੇ 18 ਨਵੰਬਰ ਨੂੰ ਚੱਲੇਗਾ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਕੀਤੀ ਜਾਵੇਗੀ। ਸੈਸ਼ਨ ਦੌਰਾਨ ਸਰਕਾਰ ਵੱਲੋਂ ਕਈ ਆਰਡੀਨੈਂਸ ਲਿਆਂਦੇ ਜਾਣਗੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਦੋ ਦਹਾਕੇ ਮਗਰੋਂ ਵਿਧਾਨ ਸਭਾ ਸੈਸ਼ਨ ਬਿਨਾਂ ਵਿਰੋਧੀ ਧਿਰ ਦੇ ਆਗੂ ਤੋਂ ਚਲਾਇਆ ਜਾਵੇਗਾ, ਕਿਉਂਕਿ ਹਾਲੇ ਤੱਕ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਭਾਜਪਾ ਦੇ ਸੰਸਦੀ ਕਾਰਜ ਰਾਜ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਵਿਧਾਨ ਸਭਾ ’ਚ ਚੁੱਕਣ ਲਈ ਕੋਈ ਏਜੰਡਾ ਨਹੀਂ ਹੈ, ਉਹ ਸਾਰੇ ਲੋਕ ਮੁੱਦਿਆ ਨੂੰ ਛੱਡ ਆਪਸੀ ਲੜਾਈ ਵਿੱਚ ਉਲਝੇ ਹੋਏ ਹਨ। ਉਧਰ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸੈਸ਼ਨ ਦਾ ਸਮਾਂ ਵਧਾਇਆ ਜਾਵੇ।
Advertisement
Advertisement