For the best experience, open
https://m.punjabitribuneonline.com
on your mobile browser.
Advertisement

ਪੱਤਰਕਾਰੀ ਤੇ ਜਨ-ਸੰਚਾਰ ਵਿਭਾਗ ਵਿੱਚ ਤਿੰਨ ਰੋਜ਼ਾ ਵਰਕਸ਼ਾਪ

07:21 AM Mar 21, 2024 IST
ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਿੱਚ ਤਿੰਨ ਰੋਜ਼ਾ ਵਰਕਸ਼ਾਪ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 20 ਮਾਰਚ
ਪੰਜਾਬੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿੱਚ ‘ਸਕ੍ਰਿਪਟਿੰਗ ਐਂਡ ਵਾਇਸ ਮੋਡਿਊਲੇਸ਼ਨ ਇਨ ਇਲੈਕਟਰਾਨਿਕ ਮੀਡੀਆ’ ਵਿਸ਼ੇ ’ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਗਾਜ਼ ਹੋ ਗਿਆ ਹੈ। ਵਰਕਸ਼ਾਪ ਦੇ ਪਹਿਲੇ ਦਿਨ ਦਿੱਲੀ ਤੋਂ ਮਾਹਿਰ ਵਜੋਂ ਥੀਏਟਰ ਕਲਾਕਾਰ ਅਤੇ ਰੇਡੀਓ ਅਨਾਊਂਸਰ ਵਿਜੈ ਸਿੰਘ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਲੈਕਟਰੋਨਿਕ ਮੀਡੀਆ ਵਿੱਚ ਸ਼ਬਦਾਂ ਦੇ ਸਹੀ ਉਚਾਰਨ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਰੇਕ ਸ਼ਖਸ ਦੀ ਆਵਾਜ਼ ਵਿਲੱਖਣ ਹੈ, ਸਿਰਫ਼ ਮਿਹਨਤ ਕਰਨ ਦੀ ਲੋੜ ਹੁੰਦੀ ਹੈ। ਉਨ੍ਹਾਂ ਇਲੈਕਟਰਾਨਿਕ ਮੀਡੀਆ, ਖਾਸ ਤੌਰ ’ਤੇ ਰੇਡੀਓ ਅਤੇ ਟੀਵੀ ਲਈ ਸਕ੍ਰਿਪਟ ਲਿਖਣ ਲਈ ਨੁਕਤੇ ਵੀ ਸਾਂਝੇ ਕੀਤੇ। ਇਸ ਤੋਂ ਬਾਅਦ ਵਿਜੈ ਸਿੰਘ ਨੇ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਲਿਖੀਆਂ ਗਈਆਂ ਰੇਡੀਓ ਡਰਾਮੇ ਦੀਆਂ ਸਕ੍ਰਿਪਟਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਦੇ ਨੁਕਤੇ ਵੀ ਦੱਸੇ। ਆਖ਼ਰ ’ਚ ਵਿਭਾਗ ਦੇ ਮੁਖੀ ਡਾ. ਨੈਨਸੀ ਦਵਿੰਦਰ ਕੌਰ ਨੇ ਵਿਜੈ ਸਿੰਘ ਦਾ ਧੰਨਵਾਦ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×