ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰਾਂ ਵੱਲੋਂ ਤਿੰਨ ਦਿਨਾਂ ਹੜਤਾਲ ਸ਼ੁਰੂ

08:00 AM Sep 10, 2024 IST
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਖੱਜਲ-ਖੁਆਰ ਹੋ ਰਹੇ ਮਰੀਜ਼। -ਫੋਟੋ: ਹਿਮਾਂਸ਼ੂ ਮਹਾਜਨ

ਗੁਰਿੰਦਰ ਸਿੰਘ
ਲੁਧਿਆਣਾ, 9 ਸਤੰਬਰ
ਸਰਕਾਰੀ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਪਹਿਲੇ ਦਿਨ ਅੱਜ ਸਿਵਲ ਹਸਪਤਾਲ ਵਿੱਚ ਕੰਮ-ਕਾਜ ਮੁਕੰਮਲ ਠੱਪ ਰਿਹਾ ਜਿਸ ਕਾਰਨ ਮਰੀਜ਼ਾਂ ਨੂੰ ਇਲਾਜ਼ ਲਈ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਦਿਆਂ ਬਿਨਾਂ ਇਲਾਜ ਤੋਂ ਹੀ ਵਾਪਸ ਪਰਤਣਾ ਪਿਆ। ਮੁੱਢਲੇ ਸਿਹਤ ਕੇਂਦਰਾਂ ਵਿੱਚ ਵੀ ਓਪੀਡੀ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਰਹੀਆਂ। ਅੱਜ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੀਸੀਐਮਐਸ ਐਸੋਸੀਏਸ਼ਨ ਦੇ ਸੱਦੇ ’ਤੇ ਹੜਤਾਲ ਕਰ ਕੇ ਮੁਜ਼ਾਹਰਾ ਵੀ ਕੀਤਾ ਗਿਆ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਅਤੇ ਐਮਆਲਆਰ ਕੱਟਣ ਦਾ ਕੰਮ ਜਾਰੀ ਰਿਹਾ ਪਰ ਓਪੀਡੀ ਵਿੱਚ ਕਿਸੇ ਵੀ ਕਿਸਮ ਦਾ ਇਲਾਜ ਨਹੀਂ ਹੋਇਆ ਤੇ ਨਾ ਹੀ ਕੋਈ ਸਰਜਰੀ ਕੀਤੀ ਗਈ। ਸਿਵਲ ਹਸਪਤਾਲ ਪਹੁੰਚੇ ਮਰੀਜ਼ਾਂ ਨੂੰ ਬਿਨਾਂ ਇਲਾਜ ਤੋਂ ਹੀ ਵਾਪਸ ਪਰਤਣਾ ਪਿਆ। ਇਸ ਦੌਰਾਨ ਪੈਰਾ-ਮੈਡੀਕਲ ਮੁਲਾਜ਼ਮਾਂ ਨੇ ਕੰਮ ਠੱਪ ਰੱਖਿਆ।
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਡਾਕਟਰਾਂ ਦੀਆਂ ਹੱਕੀ ਮੰਗਾਂ ਲਈ ਹੜਤਾਲ ਕੀਤੀ ਗਈ ਜਿਸ ਦੌਰਾਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ ਪ੍ਰੇਸ਼ਾਨ ਹੁੰਦੇ ਦਿਖਾਈ ਦਿੱਤੇ। ਮਾਛੀਵਾੜਾ ਸਿਵਲ ਹਸਪਤਾਲ ਵਿੱਚ ਅੱਜ ਓ.ਪੀ.ਡੀ. ਸੇਵਾਵਾਂ ਬੰਦ ਰਹੀਆਂ ਅਤੇ ਮਰੀਜ਼ ਜੋ ਦਵਾਈ ਲੈਣ ਆਏ ਸਨ, ਉਹ ਗਰਮੀ ਵਿੱਚ ਬੇਹੱਦ ਪ੍ਰੇਸ਼ਾਨ ਦਿਖਾਈ ਦਿੱਤੇ। ਡਾਕਟਰ ਅੱਜ ਆਪਣੀਆਂ ਸੀਟਾਂ ’ਤੇ ਮੌਜੂਦ ਨਹੀਂ ਸਨ ਅਤੇ ਮਰੀਜ਼ ਇਲਾਜ ਲਈ ਭਟਕਦੇ ਦਿਖਾਈ ਦਿੱਤੇ। ਮਾਛੀਵਾੜਾ ਹਸਪਤਾਲ ਵਿੱਚ ਤਾਇਨਾਤ ਡਾਕਟਰ ਦਵਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2021 ਤੋਂ ਉਨ੍ਹਾਂ ਦੇ ਮਹਿੰਗਾਈ ਭੱਤੇ ਬੰਦ ਕੀਤੇ ਹੋਏ ਹਨ ਜੋ ਦੁਬਾਰਾ ਲਾਏ ਜਾਣ, ਬੰਦ ਕੀਤੀ ਏਸੀਪੀ ਮੁੜ ਤੋਂ ਸ਼ੁਰੂ ਕੀਤੀ ਜਾਵੇ, ਡਿਊਟੀ ਦੌਰਾਨ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 8 ਤੋਂ 11 ਵਜੇ ਤੱਕ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ ਗਈਆਂ ਹਨ ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਹਨ। ਮਰੀਜ਼ਾਂ ਨੇ ਦੱਸਿਆ ਕਿ ਡਾਕਟਰਾਂ ਦੀ ਹੜਤਾਲ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement

ਡਾਕਟਰਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣ ਦੀ ਮੰਗ

ਸਮਰਾਲਾ ਦੇ ਸਿਵਲ ਹਸਪਤਾਲ ਦੇ ਡਾਕਟਰ ਹੜਤਾਲ ਕਰਦੇ ਹੋਏ।

ਸਮਰਾਲਾ (ਡੀ ਪੀ ਐੱਸ ਬੱਤਰਾ): ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਸਮਰਾਲਾ ਵਿੱਚ ਵੀ ਸਿਵਲ ਹਸਪਤਾਲ ਦੇ ਸਮੂਹ ਡਾਕਟਰਾਂ ਨੇ ਸਵੇਰੇ 8 ਵਜੇ ਤੋਂ 11 ਵਜੇ ਤੱਕ ਤਿੰਨ ਘੰਟਿਆਂ ਲਈ ਓ.ਪੀ.ਡੀ. ਸੇਵਾ ਬੰਦ ਕਰਦਿਆਂ ਮੁਜ਼ਾਹਰਾ ਕੀਤਾ। ਪਹਿਲੇ ਦਿਨ ਡਾਕਟਰਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ ਪ੍ਰੇਸ਼ਾਨ ਹੁੰਦੇ ਦਿਖਾਈ ਦਿੱਤੇ। ਇਸ ਮੌਕੇ ਸਿਵਲ ਹਸਪਤਾਲ ਦੇ ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ 8 ਤੋਂ 11 ਵਜੇ ਤੱਕ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ ਗਈਆਂ ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਹਨ। ਹੜਤਾਲੀ ਡਾਕਟਰਾਂ ਨੇ ਐਲਾਨ ਕੀਤਾ ਕਿ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਨਾ ਚੁੱਕੇ ਤੇ ਹੋਰ ਮੰਗਾਂ ਨਾ ਮੰਨੀਆਂ ਤਾਂ ਅਗਲੇ ਪੜਾਅ ’ਚ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement
Advertisement