ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਠਿੰਡਾ ’ਚ ਗਰਮੀ ਕਾਰਨ ਇੱਕ ਰੇਲ ਯਾਤਰੀ ਸਣੇ ਤਿੰਨ ਮੌਤਾਂ

09:57 AM Jun 17, 2024 IST
ਬਠਿੰਡਾ ਨੇੜਲੀ ਇਕ ਨਹਿਰ ਵਿਚ ਗਰਮੀ ਤੋਂ ਬਚਣ ਲਈ ਨਹਾਉਂਦੇ ਹੋਏ ਬੱਚੇ। -ਫੋਟੋ: ਪੰਜਾਬੀ ਟ੍ਰਿਬਿਊਨ

ਸ਼ਗਨ ਕਟਾਰੀਆ
ਬਠਿੰਡਾ, 16 ਜੂਨ
ਕਹਿਰ ਦੀ ਪੈ ਰਹੀ ਗਰਮੀ ਨੇ ਲੋਕਾਈ ਦਾ ਦਿਨ ਦਾ ਚੈਨ ਅਤੇ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਭੱਠੇ ਵਰਗੀ ਤਪਸ਼ ਦਾ ਸੇਕ ਝੱਲ ਰਹੇ ਧਰਤੀ ਦੇ ਜੀਵਾਂ ਦੀ ਹਾਲ ਪਾਹਰਿਆ ਆਏ ਦਿਨ ਵਧਦੀ ਹੀ ਜਾ ਰਹੀ ਹੈ। ਅੱਜ ਬਠਿੰਡਾ ’ਚ ਦਿਨ ਦਾ ਪਾਰਾ 44.2 ਅਤੇ ਰਾਤ ਦਾ ਤਾਪਮਾਨ 28.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗਰਮੀ ਦਾ ਦੁਖਦਾਇਕ ਪਹਿਲੂ ਇਹ ਹੈ ਕਿ ਤਿੰਨ ਵਿਅਕਤੀਆਂ ਨੂੰ ਕਥਿਤ ਗਰਮੀ ਕਾਰਨ ਆਪਣੀ ਜ਼ਿੰਦਗੀ ਤੋਂ ਹੱਥ ਧੋਣੇ ਪਏ ਹਨ। ਜਾਣਕਾਰੀ ਮੁਤਾਬਿਕ ਇਥੇ ਰੇਲਵੇ ਸਟੇਸ਼ਨ ਦੇ ਪਲੈਟਫਾਰਮ ਨੰਬਰ 6 ’ਤੇ ਇਕ ਰੇਲ ਮੁਸਾਫ਼ਿਰ ਗਰਮੀ ਕਾਰਨ ਬੇਹੋਸ਼ ਹੋ ਗਿਆ। ਕਿਸੇ ਵੱਲੋਂ ਸੂਚਿਤ ਕਰਨ ’ਤੇ ਸਹਾਰਾ ਸੰਸਥਾ ਦੇ ਵਾਲੰਟੀਅਰ ਸੰਦੀਪ ਗਿੱਲ ਨੇ ਮੌਕੇ ’ਤੇ ਪਹੁੰਚ ਕੇ ਬੇਹੋਸ਼ ਵਿਅਕਤੀ ਨੂੰ ਹਸਪਤਾਲ ਦੇ ਐਂਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਡਾਕਟਰ ਵੱਲੋਂ ਤੁਰੰਤ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਪਰ ਕੁਝ ਸਮੇਂ ਬਾਅਦ ਹੀ ਉਸ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਜੈ ਕੁਮਾਰ ਵਾਸੀ ਲਖਨਊ ਵਜੋਂ ਹੋਈ ਹੈ।
ਇੱਕ ਹੋਰ ਘਟਨਾ ’ਚ ਬਠਿੰਡਾ-ਮਾਨਸਾ ਰੋਡ ’ਤੇ ਕਾਲੀ ਮਾਤਾ ਦੇ ਮੰਦਰ ਨਜ਼ਦੀਕ ਪਾਰਕ ਵਿੱਚ ਸਹਾਰਾ ਵਰਕਰਾਂ ਨੂੰ ਕਿਸੇ ਵਿਅਕਤੀ ਦੀ ਲਾਸ਼ ਹੋਣ ਬਾਰੇ ਸੂਚਨਾ ਮਿਲੀ। ਸਹਾਰਾ ਮੈਂਬਰ ਵਿੱਕੀ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਥਾਣਾ ਸਿਵਲ ਲਾਈਨ ਪੁਲੀਸ ਨੂੰ ਸੂਚਿਤ ਕੀਤਾ। ਦੱਸਿਆ ਗਿਆ ਕਿ ਉਸ ਕੋਲੋਂ ਅਜਿਹੀ ਕੋਈ ਚੀਜ਼ ਨਹੀ ਮਿਲੀ ਜਿਸ ਨਾਲ ਉਸ ਦੀ ਸ਼ਨਾਖਤ ਹੋ ਸਕੇ। ਪੁਲੀਸ ਕਾਰਵਾਈ ਤੋਂ ਮਗਰੋਂ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਹਾਰਾ ਸੰਸਥਾ ਦੇ ਵਰਕਰਾਂ ਨੂੰ ਕਿਸੇ ਨੇ ਸੂਚਿਤ ਕੀਤਾ ਕਿ ਫੂਸ ਮੰਡੀ ਦੇ ਰੇਲਵੇ ਫਾਟਕ ਕੋਲ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਸੰਸਥਾ ਦੇ ਵਰਕਰ ਵਿੱਕੀ ਕੁਮਾਰ ਅਤੇ ਥਾਣਾ ਕੈਂਟ ਦੀ ਪੁਲੀਸ ਮੌਕੇ ’ਤੇ ਪਹੁੰਚੇ। ਉਨ੍ਹਾਂ ਵੱਲੋਂ ਘੋਖ ਕਰਨ ’ਤੇ ਪਤਾ ਲੱਗਾ ਕਿ ਮ੍ਰਿਤਕ ਨੇੜਲੇ ਪਿੰਡ ਵਿਚ ਕੰਮ ਕਰਨ ਲਈ ਬਾਹਰੋਂ ਆਇਆ ਸੀ ਅਤੇ ਗਰਮੀ ਕਾਰਨ ਬੇਹੋਸ਼ ਹੋ ਕੇ ਡਿੱਗ ਪਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹੇਸ਼ ਸੈਣੀ ਵਾਸੀ ਬਿਹਾਰ ਵਜੋਂ ਹੋਈ ਹੈ। ਸਹਾਰਾ ਟੀਮ ਨੇ ਲਾਸ਼ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾ ਘਰ ਵਿੱਚ ਪਹੁੰਚਾ ਦਿੱਤੀ ਹੈ।

Advertisement

Advertisement
Advertisement