ਤਿੰਨ ਨਸ਼ਾ ਤਸਕਰ ਚਾਰ ਸੌ ਗ੍ਰਾਮ ਹੈਰੋਇਨ ਸਮੇਤ ਕਾਬੂ
07:17 AM Aug 07, 2024 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਅਗਸਤ
ਬਠਿੰਡਾ ਜ਼ਿਲ੍ਹੇ ਦੇ ਥਾਣਾ ਨਥਾਣਾ ਦੀ ਪੁਲੀਸ ਨੇ 402 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਪ੍ਰਾਪਤੀ ਡੀਐੱਸਪੀ ਭੁੱਚੋ ਪ੍ਰਵੇਸ਼ ਚੋਪੜਾ ਦੀ ਅਗਵਾਈ ’ਚ ਐੱਸਐੱਚਓ ਨਥਾਣਾ ਇੰਸਪੈਕਟਰ ਸੁਖਵੀਰ ਕੌਰ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਅਤੇ 6 ਅਗਸਤ ਦੀ ਦਰਮਿਆਨੀ ਰਾਤ ਨੂੰ ਚੈਕਿੰਗ ਲਈ ਇੱਕ ਵਰਨਾ ਕਾਰ ਨੂੰ ਸ਼ੱਕ ਦੀ ਬਿਨਾਹ ’ਤੇ ਰੋਕਿਆ ਤਾਂ ਉਸ ਵਿੱਚੋਂ 402 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ 3 ਮੁਲਜ਼ਮਾਂ ਨੇ ਪੁੱਛ-ਪੜਤਾਲ ਦੌਰਾਨ ਮੰਨਿਆ ਕਿ ਇਹ ਹੈਰੋਇਨ ਤਰਨ ਤਾਰਨ ਤੋਂ ਲੈ ਕੇ ਆਏ ਸਨ। ਉਨ੍ਹਾਂ ਦੱਸਿਆ ਕਿ ਤਿੰਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਨ੍ਹਾਂ ਤੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Advertisement
Advertisement