ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਢੀ ਲੈਣ ਦੇ ਦੋਸ਼ ਹੇਠ ਪਲਾਨਿੰਗ ਅਫ਼ਸਰ ਸਣੇ ਪੁੱਡਾ ਦੇ ਤਿੰਨ ਮੁਲਾਜ਼ਮ ਕਾਬੂ

08:35 AM Jul 04, 2023 IST

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 3 ਜੁਲਾਈ
ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿੱਚ ਤਾਇਨਾਤ ਪਲਾਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਿਅਕਤੀ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਾਜ਼ਮਾਂ ਦੀ ਪਛਾਣ ਜੂਨੀਅਰ ਇੰਜਨੀਅਰ ਧਿਕਸ਼ੂ ਸੈਣੀ ਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਅਮਲੋਹ ਨਿਵਾਸੀ ਬਲਰਾਮ ਕੁਮਾਵਤ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਉਸ ਨੇ ਸ਼ਿਕਾਇਤ ਕੀਤੀ ਸੀ ਕਿ ਪੁੱਡਾ ਦੇ ਇਨ੍ਹਾਂ ਮੁਲਾਜ਼ਮਾਂ ਨੇ ਉਸ ਦੇ ਮਕਾਨ ਤੇ ਦੁਕਾਨ ਨੂੰ ਗ਼ੈਰਕਾਨੂੰਨੀ ਢੰਗ ਨਾਲ ਉਸਾਰਿਆ ਦੱਸ ਕੇ ਡੇਢ ਲੱਖ ਰੁਪਏ ਰਿਸ਼ਵਤ ਮੰਗੀ ਸੀ। ਮਗਰੋਂ ਸੌਦਾ 40 ਹਜ਼ਾਰ ’ਚ ਤੈਅ ਹੋਇਆ। ਸੀ। ਉਹ 30 ਹਜ਼ਾਰ ਰੁਪਏ ਪਹਿਲਾਂ ਹੀ ਦੇ ਚੁੱਕਾ ਸੀ।

Advertisement

Advertisement
Tags :
‘ਵੱਢੀ’ਅਫ਼ਸਰਕਾਬੂਤਿੰਨਪਲਾਨਿੰਗਪੁੱਡਾਮੁਲਾਜ਼ਮ
Advertisement