For the best experience, open
https://m.punjabitribuneonline.com
on your mobile browser.
Advertisement

ਯੂਨੀਵਰਸਿਟੀ ਕੈਂਪਸ ਦੇ ਤਿੰਨ ਮੁਲਾਜ਼ਮ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਨਾਮਜ਼ਦ

06:40 AM Jul 19, 2024 IST
ਯੂਨੀਵਰਸਿਟੀ ਕੈਂਪਸ ਦੇ ਤਿੰਨ ਮੁਲਾਜ਼ਮ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਨਾਮਜ਼ਦ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ ,18 ਜੁਲਾਈ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇੱਕ ਸਾਬਕਾ ਮਹਿਲਾ ਮੁਲਾਜ਼ਮ ਵੱਲੋਂ ਕੈਂਪਸ ਸੁਰੱਖਿਆ ਵਿਭਾਗ ਦੇ ਤਿੰਨ ਮੁਲਾਜ਼ਮਾਂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਤੋਂ ਕੁਝ ਦਿਨ ਬਾਅਦ ਛਾਉਣੀ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਸੁਰੱਖਿਆ ਮੁਖੀ ਸਮੇਤ ਦੋ ਹੋਰ ਸੁਰਖਿਆ ਕਰਮਚਾਰੀਆ ਨੂੰ ਨਾਮਜ਼ਦ ਕੀਤਾ ਹੈ। ਉਨ੍ਹਾਂ ’ਤੇ ਭਾਰਤੀ ਦੰਡਾਵਲੀ ਦੀ ਧਾਰਾ 354 ਅਤੇ 509 ਹੇਠ ਦੋਸ਼ ਲਾਏ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜੀਐੱਨਡੀਯੂ ਨਾਨ-ਟੀਚਿੰਗ ਕਰਮਚਾਰੀ ਐਸੋਸੀਏਸ਼ਨ ਅਤੇ ਸੁਰੱਖਿਆ ਟੀਮ ਦੇ ਮੈਂਬਰਾਂ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੰਦਿਆਂ ਮਹਿਲਾ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਮਗਰੋਂ ਉਸ ਨੇ ਸੁਰੱਖਿਆ ਟੀਮ ’ਤੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਪੀੜਤਾ ਨੇ ਐਫਆਈਆਰ ‘ਤੇ ਆਪਣੀ ਅਸੰਤੁਸ਼ਟੀ ਜ਼ਾਹਰ ਕੀਤੀ।

Advertisement

Advertisement
Author Image

sukhwinder singh

View all posts

Advertisement
Advertisement
×