ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜੀਵ ਹੱਤਿਆ ਕਾਂਡ ਦੇ ਤਿੰਨ ਸਾਬਕਾ ਦੋਸ਼ੀ ਸ੍ਰੀਲੰਕਾ ਪਰਤੇ

07:58 AM Apr 04, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਚੇਨੱਈ: ਰਾਜੀਵ ਗਾਂਧੀ ਹੱਤਿਆ ਕਾਂਡ ਦੇ ਤਿੰਨ ਸਾਬਕਾ ਦੋਸ਼ੀ ਬੁੱਧਵਾਰ ਨੂੰ ਸ੍ਰੀਲੰਕਾ ਪਰਤ ਗਏ। ਤਿੰਨੋ ਦੋਸ਼ੀ ਮੁਰੂਗਨ ਉਰਫ ਸ਼੍ਰੀਕਰਨ, ਐੱਸ ਜੈਕੁਮਾਰ ਅਤੇ ਬੀ ਰਾਬਰਟ ਪੇਅਸ ਸ੍ਰੀਲੰਕਾ ਦੇ ਨਾਗਰਿਕ ਹਨ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ ਵਿਚ ਤਿੰਨ ਦਹਾਕਿਆਂ ਤੋਂ ਕੈਦ ਦੀ ਸਜ਼ਾ ਕੱਟਣ ਤੋਂ ਬਾਅਦ ਸੁਪਰੀਮ ਕੋਰਟ ਨੇ ਕਰੀਬ ਦੋ ਸਾਲ ਪਹਿਲਾਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਸੀ। ਅਧਿਕਾਰੀਆਂ ਅਨੁਸਾਰ ਇਹ ਤਿੰਨੇ ਸ੍ਰੀਲੰਕਾ ਦੇ ਇੱਕ ਜਹਾਜ਼ ਜ਼ਰੀਏ ਕੋਲੰਬੋ ਲਈ ਰਵਾਨਾ ਹੋ ਗਏ। ਤਾਮਿਲਨਾਡੂ ਸਰਕਾਰ ਨੇ ਪਿਛਲੇ ਮਹੀਨੇ ਮਦਰਾਸ ਹਾਈ ਕੋਰਟ ਨੂੰ ਸੂਚਿਤ ਕੀਤਾ ਸੀ ਕਿ ਸ੍ਰੀਲੰਕਾ ਹਾਈ ਕਮਿਸ਼ਨ ਨੇ ਮੁਰੂਗਨ ਸਮੇਤ ਤਿੰਨਾਂ ਨੂੰ ਯਾਤਰਾ ਦਸਤਾਵੇਜ਼ ਜਾਰੀ ਕਰ ਦਿੱਤੇ ਹਨ ਅਤੇ ਐਫਆਰਆਰਓ ਦੇ ਆਦੇਸ਼ ਜਾਰੀ ਕਰਨ ਤੋਂ ਬਾਅਦ ਇਹ ਘਰ ਵਾਪਸ ਜਾ ਸਕਦੇ ਹਨ। -ਪੀਟੀਆਈ

Advertisement

Advertisement