For the best experience, open
https://m.punjabitribuneonline.com
on your mobile browser.
Advertisement

ਦਿੱਲੀ ਵਿੱਚ ਅੱਗ ਲੱਗਣ ਦੀਆਂ ਤਿੰਨ ਘਟਨਾਵਾਂ ਵਾਪਰੀਆਂ

11:56 PM May 17, 2024 IST
ਦਿੱਲੀ ਵਿੱਚ ਅੱਗ ਲੱਗਣ ਦੀਆਂ ਤਿੰਨ ਘਟਨਾਵਾਂ ਵਾਪਰੀਆਂ
Advertisement

ਨਵੀਂ ਦਿੱਲੀ, 17 ਮਈ
ਦਿੱਲੀ ਫਾਇਰ ਸਰਵਿਸਿਜ਼ (ਡੀਐੱਫਐੱਸ) ਅਧਿਕਾਰੀਆਂ ਨੇ ਅੱਜ ਕਿਹਾ ਕਿ ਕੌਮੀ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗ ਲੱਗਣ ਦੀਆਂ ਤਿੰਨ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਡੀਐੱਫਐੱਸ ਚੀਫ ਅਤੁਲ ਗਰਗ ਨੇ ਕਿਹਾ ਕਿ ਪਹਿਲੀ ਘਟਨਾ ਪੱਛਮੀ ਦਿੱਲੀ ਦੇ ਕੀਰਤੀ ਨਗਰ ਇਲਾਕੇ ਵਿੱਚ ਵਾਪਰੀ ਜਿੱਥੇ ਇੱਕ ਫੈਟਕਰੀ ਵਿੱਚ ਅੱਗ ਲੱਗੀ ਗਈ। ਇੱਥੇ ਕੁੱਲ 25 ਫਾਇਰ ਟੈਂਡਰਾਂ ਨੇ ਅੱਗ ’ਤੇ ਕਾਬੂ ਪਾਇਆ। ਇਸੇ ਤਰ੍ਹਾਂ ਦਿੱਲੀ ਦੇ ਬਾਹਰਵਾਰ ਬਵਾਨਾ ਇੰਡਸਟਰੀਅਲ ਏਰੀਆ ਵਿੱਚ ਇੱਕ ਫੈਕਟਰੀ ਨੂੰ ਅੱਗ ਲੱਗਣ ਦੀ ਰਿਪੋਰਟ ਹੈ। ਤੀਸਰਾ ਮਾਮਲਾ ਦਖਣੀ ਦਿੱਲੀ ਦਾ ਹੈ ਜਿੱਥੇ ਕਾਲਕਾਜੀ ਮੈਟਰੋ ਸਟੇਸ਼ਨ ਨੇੜੇ ਬੈਂਕੁਟ ਹਾਲ ਨੂੰ ਅੱਗ ਲੱਗ ਗਈ। -ਪੀਟੀਆਈ

Advertisement

Advertisement
Author Image

Advertisement
Advertisement
×