ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੀਆਂ ਤਿੰਨ ਲੜਕੀਆਂ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੀਆਂ

07:58 AM Jun 14, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 13 ਜੂਨ
ਪੰਜਾਬ ਦੀਆਂ ਲੜਕੀਆਂ ਨੂੰ ਸਮਰੱਥ ਬਣਾਉਣ ਲਈ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਅਗਲੇ ਮਹੀਨੇ ਜੁਲਾਈ ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐੱਸ. ਬਿਸ਼ਟ ਪੀਏਸੀਐੱਲ ਨੰਗਲ ਦੇ ਸੀਨੀਅਰ ਇੰਜਨੀਅਰ ਸ਼ਕਤੀ ਸ਼ਰਨ ਸਿੰਘ ਦੀ ਬੇਟੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ ’ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ’ਚ ਕਮਿਸ਼ਨਡ ਅਫ਼ਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਆਖਿਆ ਕਿ ਇਨ੍ਹਾਂ ਤਿੰਨ ਕੈਡਿਟਾਂ ਦੀ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ’ਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ।

Advertisement

Advertisement