ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਦਰ ਦੇ ਤਾਲੇ ਤੋੜ ਕੇ ਤਿੰਨ ਗੋਲਕਾਂ ਅਤੇ 45 ਹਜ਼ਾਰ ਦੀ ਨਕਦੀ ਚੋਰੀ

05:49 AM Oct 31, 2024 IST
ਮੰਦਰ ਵਿੱਚ ਹੋਈ ਚੋਰੀ ਬਾਰੇ ਜਾਣਕਾਰੀ ਦਿੰਦਾ ਹੋਇਆ ਕਮੇਟੀ ਮੈਂਬਰ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਅਕਤੂਬਰ
ਸ਼ਿਮਲਾਪੁਰੀ ਇਲਾਕੇ ’ਚ ਸਥਿਤ ਮਾਤਾ ਨੈਣਾ ਦੇਵੀ ਜੀ ਦੇ ਮੰਦਿਰ ’ਚ ਬੇਖੌਫ਼ ਚੋਰ ਗਰੋਹ ਦੇ ਮੈਂਬਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰ ਦੇਰ ਰਾਤ ਮੰਦਿਰ ਦੇ ਮੁੱਖ ਗੇਟ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਮੰਦਿਰ ਵਿੱਚ ਪਈਆਂ ਤਿੰਨ ਗੋਲਕਾਂ ਸਣੇ 45 ਹਜ਼ਾਰ ਰੁਪਏ ਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਮੰਦਿਰ ਦਾ ਪੁਜਾਰੀ ਸਵੇਰੇ ਆਇਆ। ਉਸ ਨੇ ਦੇਖਿਆ ਕਿ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸ਼ਿਮਲਾਪੁਰੀ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਤਿੰਨ ਮੁਲਜ਼ਮ ਮੰਦਿਰ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋਏ ਸਨ। ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤੇ ਚੋਰਾਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਡਾ. ਅਵਿਨਾਸ਼ ਨੇ ਦੱਸਿਆ ਕਿ ਮੰਦਿਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਪੰਡਿਤ ਜੀ ਚਲੇ ਜਾਂਦੇ ਹਨ। ਦੇਰ ਰਾਤ ਨੂੰ ਅਣਪਛਾਤੇ ਚੋਰਾਂ ਨੇ ਤਾਲੇ ਤੋੜ ਕੇ ਅੰਦਰੋਂ ਤਿੰਨ ਗੋਲਕਾਂ ਸਣੇ ਮੰਦਿਰ ਦਾ ਸਾਰਾ ਸਾਮਾਨ ਖਿਲਾਰ ਦਿੱਤਾ ਅਤੇ 45 ਹਜ਼ਾਰ ਰੁਪਏ ਦੀ ਚੋਰੀ ਕੀਤੀ। ਸਵੇਰੇ ਜਦੋਂ ਮੰਦਿਰ ਦਾ ਪੁਜਾਰੀ ਆਇਆ ਅਤੇ ਉਸ ਤੋਂ ਬਾਅਦ ਭਗਤ ਲਵ ਕੁਮਾਰ ਉੱਥੇ ਪਹੁੰਚੇ ਤਾਂ ਉਨ੍ਹਾਂ ਮੰਦਿਰ ਕਮੇਟੀ ਦੇ ਮੈਂਬਰਾਂ ਨੂੰ ਸੂਚਨਾ ਦਿੱਤੀ।
ਜਦੋਂ ਉਹ ਉੱਥੇ ਪਹੁੰਚੇ ਤਾਂ ਅੰਦਰ ਸਾਮਾਨ ਖਿਲਰਿਆ ਪਿਆ ਸੀ ਅਤੇ ਗੋਲਕਾਂ ਗਾਇਬ ਸਨ। ਮੰਦਿਰ ਪ੍ਰਸ਼ਾਸਨ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਜਿਸ ਤੋਂ ਬਾਅਦ ਪੁਲੀਸ ਨੇ ਉੱਥੇ ਪਹੁੰਚ ਕੇ ਜਾਂਚ ਕੀਤੀ। ਜਦੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਤਿੰਨੋਂ ਮੁਲਜ਼ਮ ਤਾਲੇ ਤੋੜ ਕੇ ਅੰਦਰ ਦਾਖ਼ਲ ਹੋ ਰਹੇ ਸਨ ਤੇ ਕੁਝ ਸਮੇਂ ਬਾਅਦ ਉਹ ਗੋਲਕ ਲੈ ਕੇ ਬਾਹਰ ਨਿਕਲ ਰਹੇ ਸਨ। ਸ਼ਿਮਲਾਪੁਰੀ ਥਾਣੇ ਦੇ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement