ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਪ ’ਚ ਤਿੰਨ ਸੌ ਮਰੀਜ਼ ਅੱਖਾਂ ਦੇ ਅਪਰੇਸ਼ਨ ਲਈ ਚੁਣੇ

08:39 AM Mar 12, 2024 IST
ਮੈਡੀਕਲ ਕੈਂਪ ਦੀ ਝਲਕ।

ਪੱਤਰ ਪ੍ਰੇਰਕ
ਮੂਨਕ, 11 ਮਾਰਚ
ਸਿੱਖ ਵੈਲਫੇਅਰ ਸੁਸਾਇਟੀ ਲੰਡਨ ਯੂ.ਕੇ. ਵੱਲੋਂ ਸਮਾਜ ਸੇਵੀ ਸੰਸਥਾ ਮਹਾਰਾਜ ਰਣ ਸਿੰਘ ਵੈਲਫੇਅਰ ਸੁਸਾਇਟੀ ਮੂਨਕ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ਤੇ ਮੈਡੀਕਲ ਕੈਂਪ ਅਗਰਵਾਲ ਧਰਮਸ਼ਾਲਾ ਮੂਨਕ ਵਿੱਚ ਲਗਾਇਆ ਗਿਆ। ਕੈਂਪ ਦੌਰਾਨ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵੱਖ ਵੱਖ ਬਿਮਾਰੀਆਂ ਨਾਲ ਸਬੰਧਤ ਕਰੀਬ ਦੋ ਸੌ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ। ਅਤੇ ਸੰਸਥਾ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਲੰਗਰ ਦੀ ਸੇਵਾ ਪ੍ਰਦਾਨ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਿੱਖ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਜਸਬੀਰ ਸਿੰਘ ਅਟਵਾਲ ਤੇ ਜਨਰਲ ਸਕੱਤਰ ਸਤਨਾਮ ਸਿੰਘ ਸੰਧੂ ਲੰਡਨ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ 14 ਸਾਲਾਂ ਤੋਂ ਮੂਨਕ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਜੈਨ ਸਮਾਧੀ ਚੈਰੀਟੇਬਲ ਹਸਪਤਾਲ ਟੋਹਾਣਾ ਤੋਂ ਆਏ ਅੱਖਾਂ ਦੇ ਮਾਹਿਰ (ਆਈ ਸਰਜਨ) ਡਾ. ਮਨਵੰਦਰ ਸਿੰਘ ਦੀ ਟੀਮ ਵੱਲੋਂ ਕਰੀਬ ਤਿੰਨ ਸੌ ਮਰੀਜ਼ ਅੱਖਾਂ ਦੇ ਅਪਰੇਸ਼ਨਾਂ ਲਈ ਚੁਣੇ ਗਏ ਜਿਨ੍ਹਾਂ ਦੇ ਅਪਰੇਸ਼ਨ ਜੈਨ ਸਮਾਧੀ ਚੈਰੀਟੇਬਲ ਹਸਪਤਾਲ ਟੋਹਣਾ ਵਿਖੇ ਕੀਤੇ ਜਾਣਗੇ। ਇਸ ਤੋਂ ਇਲਾਵਾ ਕੈਂਪ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋ ਵੱਡੀ ਗਿਣਤੀ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਸੰਸਥਾ ਵੱਲੋ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

Advertisement

Advertisement