ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਂਬਾ ਵਿੱਚ ਮੋਰਟਾਰ ਫਟਣ ਕਾਰਨ ਤਿੰਨ ਜ਼ਖ਼ਮੀ

06:35 AM May 28, 2024 IST

ਸਾਂਬਾ/ਜੰਮੂ:

Advertisement

ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਅੱਗ ਲਾਉਣ ਮੌਕੇ ਜੰਗਾਲ ਖਾਧਾ ਮੋਰਟਾਰ ਫਟਣ ਕਾਰਨ ਦੋ ਮਹਿਲਾਵਾਂ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਅੱਜ ਰਾਤ ਲਗਪਗ ਸਵਾ ਅੱਠ ਵਜੇ ਖਾਰਾ ਮਧਾਨਾ ਪਿੰਡ ਦੇ ਖੇਤਾਂ ਵਿੱਚ ਉਸ ਸਮੇਂ ਵਾਪਰੀ ਜਦੋਂ ਕਿਸਾਨ ਫ਼ਸਲ ਦੇ ਨਾੜ ਨੂੰ ਅੱਗ ਲਾ ਰਹੇ ਸਨ। ਜ਼ਖ਼ਮੀਆਂ ਦੀ ਪਛਾਣ ਰਮੀਤ ਸਿੰਘ (66), ਸਿਮਰੋ ਦੇਵੀ (76) ਅਤੇ ਸੂਰਿਆ ਬੀਬੀ (58) ਵਜੋਂ ਹੋਈ ਹੈ, ਜੋ ਸਥਾਨਕ ਵਸਨੀਕ ਸਨ। ਇਨ੍ਹਾਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚ ਰਮੀਤ ਸਿੰਘ ਤੇ ਇੱਕ ਔਰਤ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਧਮਾਕੇ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਤੇ ਫੋਰੈਂਸਿਕ ਮਾਹਿਰ ਘਟਨਾ ਸਥਾਨ ’ਤੇ ਪਹੁੰਚ ਗਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ

Advertisement
Advertisement
Advertisement