For the best experience, open
https://m.punjabitribuneonline.com
on your mobile browser.
Advertisement

ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਤਿੰਨ ਜ਼ਖ਼ਮੀ

07:55 AM Apr 17, 2024 IST
ਦੋ ਧਿਰਾਂ ਵਿਚਾਲੇ ਹੋਈ ਝੜਪ ਦੌਰਾਨ ਤਿੰਨ ਜ਼ਖ਼ਮੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 16 ਅਪਰੈਲ
ਸ਼ਹਿਰ ਦੇ ਡੇਰਾ ਕਾਬਲ ਸ਼ਾਹ ਵਾਲੇ ਇਲਾਕੇ ਅੰਦਰ ਦੋ ਧਿਰਾਂ ਵਿਚਕਾਰ ਹੋਈ ਝੜੱਪ ਹੋ ਗਈ ਜਿਸ ਦੌਰਾਨ ਤਿੰਨ ਜਣੇ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਝੜਪ ਦੌਰਾਨ ਇੱਕ ਧਿਰ ਨੇ ਦੂਜੀ ਧਿਰ ’ਤੇ ਬੰਦੂਕ ਨਾਲ ਫਾਇਰਿੰਗ ਕੀਤੀ। ਪੁਲੀਸ ਨੂੰ ਮੌਕੇ ਤੋਂ ਤਿੰਨ ਗੋਲੀਆਂ ਦੇ ਖੋਲ੍ਹ ਬਰਾਮਦ ਹੋਏ ਹਨ। ਘਟਨਾਂ ਦੀ ਵਜਾ ਰੰਜਿਸ਼ ਤੇ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਦੁਸ਼ਮਣੀ ਦੱਸੀ ਜਾ ਰਹੀ ਹੈ। ਕੋਟਕਪੂਰਾ ਸਿਟੀ ਪੁਲੀਸ ਨੇ ਇਸ ਮਾਮਲੇ ਵਿੱਚ ਸ਼ਰਨਪਾਲ ਸਿੰਘ ਦੇ ਬਿਆਨਾਂ ’ਤੇ ਪੰਜ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਤਫ਼ਤੀਸ਼ ਆਰੰਭੀ ਹੈ। ਇਸ ਸਬੰਧੀ ਐੱਸ.ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਸ਼ਮਨਪਾਲ ਸਿੰਘ ਉਰਫ ਸਹਿਮ ਉਸ ਸਮੇਂ ਆਪਣੇ ਘਰ ਵਿੱਚ ਸੀ ਕਿ ਅਚਾਨਕ ਘਰ ਦੇ ਬਾਹਰ ਫਾਇਰਿੰਗ ਹੋਣੀ ਸ਼ੁਰੂ ਹੋ ਗਈ ਜਿਸ ਕਾਰਨ ਪਰਿਵਾਰ ਸਹਿਮ ਗਿਆ। ਦੂਜੇ ਪਾਸੇ ਹਥਿਆਰਾਂ ਨਾਲ ਲੈਸ ਅੱਧੀ ਦਰਜਨ ਲੋਕ ਮੌਕੇ ’ਤੇ ਪਹੁੰਚੇ ਜਿਨ੍ਹਾਂ ਨੇ 23 ਸਾਲਾ ਇਸ ਨੌਜਵਾਨ ਦੀ ਵੱਖੀ ਵਿੱਚ ਗੋਲੀ ਮਾਰ ਕੇ ਉਸ ਨੂੰ ਜਖ਼ਮੀ ਕਰ ਦਿੱਤਾ। ਆਲੇ-ਦੁਆਲੇ ਦੇ ਲੋਕਾਂ ਦਾ ਇਕੱਠ ਦੇਖ ਕੇ ਹਮਲਾਵਰ ਮੌਕੇ ’ਤੋਂ ਫਰਾਰ ਹੋ ਗਏ। ਜ਼ਖ਼ਮੀ ਨੂੰ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਲਿਜਾਂਦਾ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਹੋਣ ਕਰਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਭਰਤੀ ਕਰਵਾਇਆ ਗਿਆ। ਇਸ ਦੌਰਾਨ ਕੁੱਝ ਪ੍ਰਤੱਖਦਰਸ਼ੀਆਂ ਮੁਤਾਬਕ ਦੂਜੀ ਧਿਰ ਦੇ ਦੋ ਵਿਅਕਤੀਆਂ ਗੁਰਚਰਨ ਸਿੰਘ ਅਤੇ ਹਰਚਰਨ ਸਿੰਘ ਜ਼ਖ਼ਮੀ ਹੋਣ ਕਰਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਕੋਟਕਪੂਰਾ ਭਰਤੀ ਕਰਵਾਇਆ ਗਿਆ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਬਣਾ ਕੇ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×