ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਕਾਰਾਂ ਦੀ ਟੱਕਰ ਵਿੱਚ ਤਿੰਨ ਜ਼ਖ਼ਮੀ

07:05 AM Apr 29, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਪਰੈਲ
ਕੌਮੀ ਰਾਜਧਾਨੀ ਦੇ ਧੌਲਾ ਕੁਆ ਨੇੜੇ ਐਤਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਜੈਗੁਆਰ ਕਾਰ ਨੇ ਇੱਕ ਕੈਬ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਲੋਕ ਜ਼ਖ਼ਮੀ ਹੋ ਗਏ। ਦਿੱਲੀ ਪੁਲੀਸ ਅਨੁਸਾਰ ਕੈਬ ਡਰਾਈਵਰ ਅਤੇ ਦੋ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਤਿੰਨਾਂ ਨੂੰ ਏਮਜ਼ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਦਿੱਲੀ ਪੁਲੀਸ ਅਨੁਸਾਰ ਇੱਕ ਪੀਸੀਆਰ ਨੂੰ ਸਵੇਰੇ 4:55 ਵਜੇ ਦੋ ਵਾਹਨਾਂ ਦੀ ਦੁਰਘਟਨਾ ਬਾਰੇ ਇੱਕ ਕਾਲ ਆਈ। ਜ਼ਖਮੀ ਕੈਬ ਡਰਾਈਵਰ ਹਰਜੀਤ ਸਿੰਘ ਵਾਸੀ ਗਣੇਸ਼ ਨਗਰ 2, ਸ਼ਕਰਪੁਰ, ਦਿੱਲੀ ਅਤੇ ਕੈਬ ਵਿਚ ਸਵਾਰ ਦੋ ਹੋਰ ਵਿਅਕਤੀਆਂ ਨੂੰ ਏਮਜ਼ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement