ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਬੱਚੇ ਸਣੇ ਤਿੰਨ ਜ਼ਖ਼ਮੀ

10:17 AM Oct 07, 2024 IST
ਹਾਦਸੇ ਵਿੱਚ ਨੁਕਸਾਨੀ ਗਈ ਕਾਰ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 6 ਅਕਤੂਬਰ
ਇੱਥੋਂ ਨੇੜੇ ਬਮਿਆਲ ਕੋਲ ਪੈਂਦੇ ਪਿੰਡ ਛੰਨੀ ਵਿੱਚ ਅੱਜ ਸਵੇਰੇ ਇੱਕ ਕਾਰ ਦਰੱਖਤ ਨਾਲ ਟਕਰਾ ਗਈ ਜਿਸ ਕਾਰਨ ਕਾਰ ’ਚ ਸਵਾਰ ਇੱਕੋ ਪਰਿਵਾਰ ਦੇ ਤਿੰਨ ਜਣੇ ਜ਼ਖ਼ਮੀ ਹੋ ਗਏ। ਮੌਕੇ ’ਤੇ ਹਾਜ਼ਰ ਲੋਕਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਗੱਡੀ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਇਸ ਦੁਰਘਟਨਾ ਵਿੱਚ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਹੈ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਰਘਟਨਾ ਉਸ ਸਮੇਂ ਵਾਪਰੀ ਜਦੋਂ ਵਿਆਸ ਦੇਵ ਆਪਣੇ ਪੁੱਤਰ ਨੂੰ ਚੋਣ ਡਿਊਟੀ ਲਈ ਬਮਿਆਲ ਛੱਡ ਕੇ ਵਾਪਸ ਆ ਰਿਹਾ ਸੀ। ਉਸ ਦੀ ਕਾਰ ਵਿੱਚ ਵਿਆਸ ਦੇਵ, ਉਸ ਦੀ ਨੂੰਹ ਅਤੇ ਕਰੀਬ ਦੋ ਸਾਲ ਦਾ ਪੋਤਾ ਵੀ ਸਵਾਰ ਸੀ। ਇਸ ਦੌਰਾਨ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਕਾਰ ਅਚਾਨਕ ਬੇਕਾਬੂ ਹੋ ਗਈ ਜਿਸ ਮਗਰੋਂ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ। ਰਾਹਗੀਰਾਂ ਦੇ ਮੁਤਾਬਕ ਕਾਰ ਦਰੱਖਤ ਨਾਲ ਟਕਰਾਉਣ ਮਗਰੋਂ ਕਰੀਬ ਤਿੰਨ ਤੋਂ ਚਾਰ ਫੁੱਟ ਹਵਾ ਵਿੱਚ ਉੱਛਲ ਕੇ ਦੂਰ ਜਾ ਡਿੱਗੀ। ਜ਼ਖ਼ਮੀਆਂ ਵਿੱਚ ਵਿਆਸ ਦੇਵ, ਉਸ ਦੀ ਨੂੰਹ ਅੰਜਨਾ ਕੁਮਾਰੀ ਅਤੇ ਉਸ ਦਾ ਦੋ ਸਾਲ ਦਾ ਪੋਤਰਾ ਆਇਰਨ ਸ਼ਾਮਲ ਹਨ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਵੱਲੋਂ ਮੌਕੇ ’ਤੇ ਪੁੱਜ ਕੇ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਬਾਅਦ ਵਿੱਚ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Advertisement

Advertisement