For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਇੱਕ ਲੜਕੀ ਸਣੇ ਤਿੰਨ ਜ਼ਖ਼ਮੀ

06:36 AM Oct 07, 2024 IST
ਸੜਕ ਹਾਦਸਿਆਂ ਵਿੱਚ ਇੱਕ ਲੜਕੀ ਸਣੇ ਤਿੰਨ ਜ਼ਖ਼ਮੀ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਅਕਤੂਬਰ
ਵੱਖ ਵੱਖ ਥਾਵਾਂ ਤੇ ਹੋਏ ਸੜਕ ਹਾਦਸਿਆਂ ਵਿੱਚ ਇੱਕ ਲੜਕੀ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਦਰੇਸੀ ਦੇ ਇਲਾਕੇ ਬਸਤੀ ਜੋਧੇਵਾਲ ਪੁੱਲ ਉਪਰ ਇੱਕ ਐਕਟਿਵਾ ਸਕੂਟਰ ਅਤੇ ਥਾਰ ਗੱਡੀ ਵਿੱਚ ਟੱਕਰ ਹੋਣ ਨਾਲ ਸਕੂਟਰ ਸਵਾਰ ਭੈਣ-ਭਰਾ ਜ਼ਖ਼ਮੀ ਹੋ ਗਏ ਹਨ। ਬਾਬਾ ਗੱਜਾ ਜੈਨ ਕਲੋਨੀ ਮੋਤੀ ਨਗਰ ਵਾਸੀ ਰਾਹੁਲ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਭੈਣ ਪੂਜਾ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਸੀ ਤਾਂ ਬਸਤੀ ਜੋਧੇਵਾਲ ਪੁਲ ’ਤੇ ਇੱਕ ਥਾਰ ਚਾਲਕ ਨੇ ਸਕੂਟਰ ਨੂੰ ਫੇਟ ਮਾਰੀ ਜਿਸ ਨਾਲ ਉਹ ਤੇ ਉਸ ਦੀ ਭੈਣ ਜ਼ਖ਼ਮੀ ਹੋ ਗਏ। ਇਲਾਜ ਲਈ ਉਨ੍ਹਾਂ ਨੂੰ ਅਪੋਲੋ ਹਸਪਤਾਲ ਲਿਜਾਇਆ ਗਿਆ। ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਥਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੀ ਪੁਲੀਸ ਨੂੰ ਮਲੋਦ ਵਾਸੀ ਮੁਹੰਮਦ ਕਰੀਮ ਨੇ ਦੱਸਿਆ ਕਿ ਉਹ ਡੀਐੱਸ ਕੰਪਨੀ ਟਰਾਂਸਪੋਰਟ ਨਗਰ ਵਿੱਚ ਟਰੱਕ ਵਿੱਚ ਸਾਮਾਨ ਲੋਡ ਕਰ ਰਿਹਾ ਸੀ ਤਾਂ ਰਜਿੰਦਰ ਸਿੰਘ ਨੇ ਟਰਾਲਾ ਤੇਜ਼ ਰਫ਼ਤਾਰੀ ਨਾਲ ਚਲਾ ਕੇ ਸਾਹਮਣੇ ਤੋਂ ਟੱਕਰ ਮਾਰੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਉਸਵਾਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਥਾਣੇਦਾਰ ਅਜਮੇਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਰਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement