ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ਵਿੱਚ ਔਰਤ ਸਮੇਤ ਤਿੰਨ ਜ਼ਖ਼ਮੀ

10:30 AM Nov 07, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਨਵੰਬਰ
ਵੱਖ ਵੱਖ ਥਾਵਾਂ ’ਤੇ ਵਾਪਰੇ ਹਾਦਸਿਆਂ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਨੇ ਇਸ ਸਬੰਧ ਵਿੱਚ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 3 ਦੇ ਇਲਾਕੇ ਟਰਾਂਸਪੋਰਟ ਨਗਰ ਕੋਲ ਇੱਕ ਟਰੱਕ ਦੀ ਫੇਟ ਵੱਜਣ ਨਾਲ ਇੱਕ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਮੁਹੱਲਾ ਗੋਬਿੰਦ ਨਗਰ ਭਾਮੀਆ ਕਲਾਂ ਵਾਸੀ ਨਿਖਲ ਮਸੀਹ ਨੇ ਦੱਸਿਆ ਕਿ ਉਹ ਤੇ ਉਸ ਦਾ ਭਰਾ ਅਸੀਸ ਮਸੀਹ ਆਪਣੇ ਆਪਣੇ ਮੋਟਰਸਾਈਕਲਾਂ ’ਤੇ ਘਰ ਵੱਲ ਜਾ ਰਹੇ ਸਨ ਤਾਂ ਟਰਾਂਸਪੋਰਟ ਨਗਰ ਕੋਲ ਇੱਕ ਤੇਜ਼ ਰਫ਼ਤਰ ਟਰੱਕ ਦੇ ਚਾਲਕ ਨੇ ਅਸੀਸ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਜਿਸ ਕਰਕੇ ਉਹ ਹੇਠਾਂ ਡਿੱਗ ਪਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸੀਐੱਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣੇਦਾਰ ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ।
ਇਸੇ ਤਰ੍ਹਾਂ ਥਾਣਾ ਦੁੱਗਰੀ ਦੇ ਇਲਾਕੇ ਪੱਖੋਵਾਲ ਰੋਡ ਨੇੜੇ ਜੀਐੱਸ ਮੈਮੋਰੀਅਲ ਸਕੂਲ ਕੋਲ ਇੱਕ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਔਰਤ ਸਮੇਤ ਦੋ ਜਣੇ ਜ਼ਖ਼ਮੀ ਹੋ ਗਏ ਹਨ। ਇਸ ਸਬੰਧੀ ਪਿੰਡ ਦੋਧਰ ਸਰਕੀ ਜ਼ਿਲ੍ਹਾ ਮੋਗਾ ਵਾਸੀ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਹਰਜੀਤ ਸਿੰਘ (52) ਮੋਟਰਸਾਈਕਲ ’ਤੇ ਆਪਣੀ ਸੱਸ ਸੁਖਵਿੰਦਰ ਕੌਰ ਨਾਲ ਪੱਖੋਵਾਲ ਰੋਡ ਦਵਾਈ ਲੈਣ ਆਇਆ ਸੀ। ਉਹ ਜਦੋਂ ਪੱਖੋਵਾਲ ਰੋਡ ਨੇੜੇ ਜੀਐੱਸ ਮੈਮੋਰੀਅਲ ਸਕੂਲ ਤੋਂ ਥੋੜਾ ਅੱਗੇ ਪੁੱਜੇ ਤਾਂ ਅਮਰ ਸਿੰਘ ਵਾਸੀ ਪਿੰਡ ਕਾਲੀ ਮਾਨਗੜ੍ਹ ਜ਼ਿਲ੍ਹਾ ਰੂਪਨਗਰ ਨੇ ਆਪਣੀ ਤੇਜ਼ ਰਫ਼ਤਰ ਕਾਰ ਨਾਲ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਜਿਸ ਨਾਲ ਹਰਜੀਤ ਸਿੰਘ ਤੇ ਸੁਖਵਿੰਦਰ ਕੌਰ ਦੇ ਕਾਫ਼ੀ ਸੱਟਾਂ ਲੱਗੀਆਂ ਹਨ। ਸੁਖਵਿੰਦਰ ਕੌਰ ਨੂੰ ਇਲਾਜ ਲਈ ਦੀਪ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਦਕਿ ਹਰਜੀਤ ਸਿੰਘ ਏਮਜ ਹਸਪਤਾਲ ਬਠਿੰਡਾ ਵਿੱਚ ਜੇਰੇ ਇਲਾਜ ਹੈ। ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਰ ਚਾਲਕ ਅਮਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement