For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਦੋ ਨੌਜਵਾਨਾਂ ਸਮੇਤ ਤਿੰਨ ਹਲਾਕ

08:14 AM Apr 18, 2024 IST
ਸੜਕ ਹਾਦਸਿਆਂ ਵਿੱਚ ਦੋ ਨੌਜਵਾਨਾਂ ਸਮੇਤ ਤਿੰਨ ਹਲਾਕ
ਬੱਸ ਅੱਡੇ ਨੇੜੇ ਖੜ੍ਹੀ ਪੰਜਾਬ ਰੋਡਵੇਜ਼ ਦੀ ਬੱਸ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਅਪਰੈਲ
ਇੱਥੇ ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਦੋ ਨੌਜਵਾਨਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਥਾਣਾ ਡੇਹਲੋਂ ਦੇ ਇਲਾਕੇ ਵਿੱਚ ਇੱਕ ਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰੀ ਨਾਲ ਫੇਟ ਮਾਰੀ, ਜਿਸ ਨਾਲ ਉਹ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਿਆ। ਇਲਾਜ ਲਈ ਸਿਵਲ ਹਸਪਤਾਲ ਲਿਜਾਂਦੇ ਹੋਏ ਰਾਹ ਵਿੱਚ ਉਸ ਦੀ ਮੌਤ ਹੋ ਗਈ। ਪੁਲੀਸ ਨੇ ਪਿੰਡ ਬੂਲ ਵਾਸੀ ਹਰਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਇਲਾਕੇ ਸੂਆ ਰੋਡ ਸਾਹਮਣੇ ਪੀਰਾਂ ਦੀ ਦਰਗਾਹ ਕੋਲ ਇੱਕ ਸਾਈਕਲ ਸਵਾਰ ਦੀ ਮੋਟਰਸਾਈਕਲ ਨਾਲ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਿਸ ਦੀ ਸ਼ਨਾਖਤ ਅਨੀਸ਼ ਰਾਮ (27) ਵਾਸੀ ਮੱਕੜ ਕਲੋਨੀ ਵਜੋਂ ਕੀਤੀ ਗਈ ਹੈ। ਮ੍ਰਿਤਕ ਆਪਣੇ ਵਾਕਫਕਾਰ ਨਾਲ ਈਸਟਮੈਨ ਚੌਕ ਤੋਂ ਸਾਮਾਨ ਲੈ ਕੇ ਵਾਪਸ ਆ ਰਿਹਾ ਸੀ ਤਾਂ ਇੱਕ ਮੋਟਰਸਾਈਕਲ ਦੇ ਚਾਲਕ ਨੇ ਉਸ ਵਿੱਚ ਫੇਟ ਮਾਰੀ, ਜਿਸ ਨਾਲ ਦੋਹੇਂ ਜਣੇ ਸਾਈਕਲ ਤੋਂ ਹੇਠਾਂ ਡਿੱਗ ਗਏ ਤੇ ਨਾਲ ਹੀ ਇੱਕ ਤੇਜ਼ ਰਫਤਾਰੀ ਆਟੋ ਚਾਲਕ ਨੇ ਅਨੀਸ਼ ਰਾਮ ਨੂੰ ਫੇਟ ਮਾਰੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਜਾਂਦਿਆਂ ਰਸਤੇ ਵਿੱਚ ਉਸਦੀ ਮੌਤ ਹੋ ਗਈ। ਇੱਕ ਹੋਰ ਮਾਮਲੇ ਵਿੱਚ ਥਾਣਾ ਮੇਹਰਬਾਨ ਦੀ ਪੁਲੀਸ ਨੂੰ ਪਿੰਡ ਮੰਗਲੀ ਟਾਂਡਾ ਵਾਸੀ ਜਗਪਾਲ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਤਾਏ ਦਾ ਲੜਕਿਆਂ ਬਲਵੀਰ ਸਿੰਘ (55) ਅਤੇ ਮੇਜਰ ਸਿੰਘ (55) ਸਮੇਤ ਪਿੰਡ ਹਵਾਸ ਤੋਂ ਆਪਣੀਆਂ ਸਕੂਟਰੀਆਂ ’ਤੇ ਪਿੰਡ ਜਾ ਰਹੇ ਸੀ ਤਾਂ ਪਿੰਡ ਮੰਗਲੀ ਟਾਂਡਾ ਕੋਲ ਜਗਦੀਸ਼ ਸਿੰਘ ਵਾਸੀ ਪਿੰਡ ਲੁਹਾਰਾ ਨੇ ਆਪਣੀ ਕਾਰ ਤੇਜ਼ ਰਫ਼ਤਾਰੀ ਨਾਲ ਚਲਾ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਹੇਂ ਜਣੇ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਏ। ਮੇਜਰ ਸਿੰਘ ਨੂੰ ਸੁਖਮਨੀ ਹਸਪਤਾਲ ਮੰਗਲੀ ਟਾਂਡਾ ਵਿਖੇ ਦਾਖਲ ਕਰਾਇਆ ਗਿਆ ਜਦਕਿ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਵਿੱਚ ਮ੍ਰਿਤਕ ਕਰਾਰ ਦੇ ਦਿੱਤਾ।

Advertisement

ਸਰਕਾਰੀ ਬੱਸ ਦੀ ਬਰੇਕ ਫੇਲ੍ਹ ਹੋਣ ਕਾਰਨ ਹਾਦਸਾ, ਇਕ ਹਲਾਕ

ਲੁਧਿਆਣਾ (ਟਨਸ): ਚੰਡੀਗੜ੍ਹ ਤੋਂ ਲੁਧਿਆਣਾ ਹੁੰਦੇ ਹੋਏ ਜਗਰਾਉਂ ਜਾ ਰਹੀ ਸਰਕਾਰੀ ਬੱਸ ਦੀ ਬਰੇਕ ਫੇਲ੍ਹ ਹੋਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਦੀ ਬਰੇਕ ਉਸ ਵੇਲੇ ਫੇਲ੍ਹ ਹੋਈ ਜਦੋਂ ਬੱਸ ਅੱਡੇ ਵਾਲਾ ਪੁਲ ਉਤਰ ਰਹੀ ਸੀ। ਰਫ਼ਤਾਰ ਜ਼ਿਆਦਾ ਹੋਣ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਇੱਕ ਰਾਹਗੀਰ ਨੂੰ ਦਰੜ ਦਿੱਤਾ। ਇਸ ਦੌਰਾਨ ਉਥੇ ਮੌਜੂਦ ਲੋਕਾਂ ਨੇ ਜ਼ਖ਼ਮੀ ਹਾਲਤ ਵਿੱਚ ਉਕਤ ਵਿਅਕਤੀ ਨੂੰ ਡੀਐੱਮਸੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਗਾ ਦੇ ਹਰਕਮਲ ਸਿੰਘ ਵਜੋਂ ਹੋਈ ਹੈ। ਉਹ ਆਪਣੇ ਭਰਾ ਤੇ ਦੋਸਤ ਨਾਲ ਡੀਐੱਮਸੀ ਤੋਂ ਹੀ ਦਵਾਈ ਲੈਣ ਆਇਆ ਸੀ। ਦਵਾਈ ਲੈਣ ਤੋਂ ਬਾਅਦ ਉਹ ਬੱਸ ਅੱਡੇ ਤੋਂ ਮੋਗਾ ਜਾਣ ਵਾਲੀ ਬੱਸ ਲੈਣ ਲਈ ਸੜਕ ਪਾਰ ਕਰ ਰਿਹਾ ਸੀ। ਇਸ ਮਾਮਲੇ ’ਚ ਚੌਕੀ ਬੱਸ ਅੱਡੇ ਦੇ ਇੰਚਾਰਜ ਸਬ ਇੰਸਪੈਕਟਰ ਧਰਮਪਾਲ ਨੇ ਕਿਹਾ ਕਿ ਮੁਲਜ਼ਮ ਜਸਬੀਰ ਨੂੰ ਗ੍ਰਿਫ਼ਤਾਰ ਕਰ ਉਸ ਦੀ ਬੱਸ ਕਬਜ਼ੇ ’ਚ ਲੈ ਲਈ ਹੈ।

Advertisement
Author Image

sukhwinder singh

View all posts

Advertisement
Advertisement
×