ਤਿੰਨ ਕਿੱਲੋ ਹੈਰੋਇਨ ਬਰਾਮਦ
07:42 AM Mar 15, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 14 ਮਾਰਚ
ਪੰਜਾਬ ਪੁਲੀਸ ਅਤੇ ਬੀਐੱਸਐਫ਼ ਦੀ ਸਾਂਝੀ ਟੀਮ ਨੇ ਬੀਤੀ ਰਾਤ ਸਰਹੱਦੀ ਖੇਤਰ ਦੇ ਪਿੰਡ ਮਹਿੰਦੀਪੁਰ ਦੇ ਵਾਸੀ ਹਰਪਾਲ ਸਿੰਘ ਦੇ ਘਰ ਦੇ ਪਸ਼ੂਆਂ ਵਾਲੇ ਵਾੜੇ ਵਿੱਚ ਸੁੱਟੀ 2.998 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੂੰ ਹਰਪਾਲ ਸਿੰਘ ਨੇ ਹੀ ਜਾਣਕਾਰੀ ਦਿੱਤੀ ਸੀ| ਇਸ ਦੇ ਆਧਾਰ ’ਤੇ ਪੁਲੀਸ ਅਤੇ ਬੀਐੱਸਐਫ਼ ਨੇ ਸਾਂਝੇ ਤੌਰ ’ਤੇ ਘਰ ਦੀ ਜਾਂਚ ਕੀਤੀ। ਇਸ ਦੌਰਾਨ ਅਸਮਾਨੋਂ ਸੁੱਟੇ ਥੈਲੇ ਵਿੱਚੋਂ ਕੱਪੜੇ ਦੀਆਂ ਛੇ ਥੈਲੀਆਂ ਬਰਾਮਦ ਹੋਈਆਂ ਜਿਨ੍ਹਾਂ ਵਿੱਚ 2.998 ਕਿੱਲੋ ਹੈਰੋਇਨ ਮਿਲੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਸਮਝਿਆ ਜਾ ਰਿਹਾ ਹੈ ਕਿ ਇਹ ਪੈਕੇਟ ਡਰੋਨ ਰਾਹੀਂ ਸੁੱਟਿਆ ਗਿਆ ਹੈ| ਇਸ ਸਬੰਧੀ ਖੇਮਕਰਨ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
Advertisement