ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰ ਮਰੇ

08:48 AM Jun 09, 2024 IST
ਜਨਕ ਰਾਜ, ਅਮਨਦੀਪ ਸਿੰਘ, ਬਿੱਟੂ ਸਿੰਘ

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 8 ਜੂਨ
ਪਿੰਡ ਕਣਕਵਾਲ ਭੰਗੂਆਂ ਵਿੱਚ ਅੱਜ ਸਵੇਰੇ ਇੱਕ ਨਵੇਂ ਬਣ ਰਹੇ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਜਦੋਂਕਿ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਇਨ੍ਹਾਂ ਮਜ਼ਦੂਰਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ ਜਿਸਨੂੰ ਡਾਕਟਰਾਂ ਵੱਲੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਲਹਿਰਾਗਾਗਾ ਸੜਕ ਉੱਤੇ ਇੱਕ ਨਵੇਂ ਸ਼ੈਲਰ ਦੀ ਉਸਾਰੀ ਹੋ ਰਹੀ ਸੀ, ਜਿਸਦੀ ਕੰਧ ਦਾ ਪਲੱਸਤਰ ਕਰਦਿਆਂ ਇਹ ਡਿੱਗ ਗਈ ਜਿਸ ਕਾਰਨ ਮਜ਼ਦੂਰ ਹੇਠਾਂ ਦਬ ਗਏ ਜਿਨ੍ਹਾਂ ਵਿੱਚੋਂ ਜਨਕ ਰਾਜ (50) ਵਾਸੀ ਧਰਮਗੜ੍ਹ ਅਤੇ ਅਮਨਦੀਪ ਸਿੰਘ (30) ਵਾਸੀ ਪਿੰਡ ਹੀਰੋਂ ਖੁਰਦ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਡਾਕਟਰਾਂ ਵੱਲੋਂ ਮੁੱਢਲੀ ਜਾਂਚ ਦੌਰਾਨ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸੇ ਦੌਰਾਨ ਜ਼ਖ਼ਮੀ ਹੋਏ ਕ੍ਰਿਸ਼ਨ ਸਿੰਘ ਵਾਸੀ ਰਤਨਗੜ੍ਹ ਪਾਟਿਆਂਵਾਲੀ ਤੇ ਬਿੱਟੂ ਸਿੰਘ ਪਿੰਡ ਹੀਰੋਂ ਖੁਰਦ ਦੀ ਨਾਜ਼ੁਕ ਹਾਲਤ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਬਿੱਟੂ ਸਿੰਘ ਦੀ ਪਟਿਆਲਾ ’ਚ ਮੌਤ ਹੋ ਗਈ। ਮਜ਼ਦੂਰ ਜਗਸੀਰ ਸਿੰਘ ਵਾਸੀ ਧਰਮਗੜ੍ਹ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਥਾਣਾ ਧਰਮਗੜ੍ਹ ਦੇ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਚੱਲ ਰਹੀ ਹੈ ਅਤੇ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾਈ ਆਗੂ ਗੋਬਿੰਦ ਸਿੰਘ ਛਾਜਲੀ ਨੇ ਮਜ਼ਦੂਰਾਂ ਦੀ ਬੇਵਕਤੀ ਮੌਤ ਅਤੇ ਜ਼ਖ਼ਮੀ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੰਗ ਕੀਤੀ ਕਿ ਮ੍ਰਿਤਕਾਂ ਅਤੇ ਜ਼ਖ਼ਮੀ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਸਰਕਾਰੀ ਨੌਕਰੀ ਦੇਣ ਤੇ ਘੱਟੋ-ਘੱਟ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।

Advertisement

Advertisement
Advertisement