ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ‘ਜ਼ੋਮੈਟੋ’ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ

09:45 PM Jun 29, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 24 ਜੂਨ

ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਆਮਦ ਕਰ ਕੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲਗਾਏ ਇਕ ਨਾਕੇ ਦੌਰਾਨ ਟਰਾਈਸਿਟੀ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ‘ਜ਼ੋਮੈਟੋ’ ਗੈਂਗ ਦੇ ਤਿੰਨ ਮੈਂਬਰਾਂ ਨੂੰ 52.3 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਓਮ ਪ੍ਰਕਾਸ਼, ਸਤੀਸ਼ ਕੁਮਾਰ ਅਤੇ ਵਿਕਾਸ ਵਾਸੀਆਨ ਗੰਗਾਨਗਰ (ਰਾਜਸਥਾਨ) ਵਜੋਂ ਹੋਈ ਹੈ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਸੈਕਟਰ- 46/47/48/49 ਵਾਲੇ ਚੌਰ ਵਿੱਚ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਮੋਟਰਸਾਈਕਲਾਂ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਪੁਲੀਸ ਨੂੰ ਦੇਖ ਕੇ ਮੋਟਰਸਾਈਕਲ ਮੋੜ ਲਏ। ਪੁਲੀਸ ਨੇ ਸ਼ੱਕ ਦੇ ਆਧਾਰ ‘ਤੇ ਤਿੰਨਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਮੁਲਜ਼ਮਾਂ ਕੋਲੋਂ 52.3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਓਮ ਪ੍ਰਕਾਸ਼ ਕੋਲੋਂ 21.21 ਗ੍ਰਾਮ, ਸਤੀਸ਼ ਕੁਮਾਰ ਕੋਲੋਂ 15.7 ਗ੍ਰਾਮ ਅਤੇ ਵਿਕਾਸ ਕੋਲੋਂ 16.2 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਤਿੰਨੋਂ ਮੁਲਜ਼ਮ ‘ਜ਼ੋਮੈਟੋ ਹੈਰੋਇਨ ਡਿਲਿਵਰੀ ਬੁਆਇਜ਼’ ਦੇ ਨਾਂ ਤੋਂ ਮਸ਼ਹੂਰ ਹਨ ਜੋ ਕਿ ‘ਜ਼ੋਮੈਟੋ’ ਗੈਂਗ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਚਾਰ ਸਾਲਾਂ ਤੋਂ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ। ਉਹ ਰੋਜ਼ਾਨਾ ਟਰਾਈਸਿਟੀ ਵਿੱਚ 40 ਤੋਂ 50 ਗ੍ਰਾਮ ਹੈਰੋਇਨ ਸਪਲਾਈ ਕਰਦੇ ਸਨ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਸਤੀਸ਼ ਕੁਮਾਰ ਨੂੰ 5 ਸਤੰਬਰ 2021 ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਸਮੇਂ ਉਸ ਨੇ 45 ਦਿਨ ਦੀ ਜੇਲ੍ਹ ਕੱਟੀ ਸੀ। ਥਾਣਾ ਸੈਕਟਰ-34 ਦੀ ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Tags :
‘ਜ਼ੋਮੈਟੋ’ਸਪਲਾਈਗੈਂਗਗ੍ਰਿਫ਼ਤਾਰਤਿੰਨਨਸ਼ੀਲੇਪਦਾਰਥਮੈਂਬਰਵਾਲੇ