For the best experience, open
https://m.punjabitribuneonline.com
on your mobile browser.
Advertisement

ਚੌੜਾ ਮਧਰੇ ਗੈਂਗ ਦੇ ਤਿੰਨ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ

06:48 AM Mar 30, 2024 IST
ਚੌੜਾ ਮਧਰੇ ਗੈਂਗ ਦੇ ਤਿੰਨ ਮੈਂਬਰ ਅਸਲੇ ਸਣੇ ਗ੍ਰਿਫ਼ਤਾਰ
ਮੁਹਾਲੀ ’ਚੋਂ ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮ ਪੁਲੀਸ ਦੀ ਹਿਰਾਸਤ ਵਿੱਚ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਮਾਰਚ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੁਹਾਲੀ ਨੇ ਅਮਰੀਕਾ-ਆਧਾਰਿਤ ਚੌੜਾ ਮਧਰੇ ਗੈਂਗ ਦੇ ਪਵਿੱਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਮੁਲਜ਼ਮਾਂ ਦੀ ਇੱਕ ਫਾਰਚੂਨਰ ਗੱਡੀ ਵੀ ਜ਼ਬਤ ਕੀਤੀ ਗਈ ਹੈ।
ਇੱਥੇ ਅੱਜ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਹਾਲੀ ਸਥਿਤ ਐੱਸਐੱਸਓਸੀ ਦੇ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਇਹ ਸਫਲਤਾ ਮੁਹਾਲੀ ਪੁਲੀਸ ਵੱਲੋਂ ਇਸੇ ਗਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ਼ ਰੌਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਦੌਰਾਨ ਕੀਤੀ ਗਈ ਪੁੱਛ ਪੜਤਾਲ ਉਪਰੰਤ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਮੁਲਜ਼ਮ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਪੁਲੀਸ ਨੂੰ ਲੋੜੀਂਦੇ ਸਨ ਅਤੇ ਉਹ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਸ਼ਾ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਡੂੰਘੀ ਸਾਜ਼ਿਸ਼ ਰਚ ਰਹੇ ਸਨ। ਹਾਲ ਹੀ ਵਿੱਚ ਪਵਿੱਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸ ਦੇ ਹੋਰ ਮੈਂਬਰਾਂ ਨਾਲ ਮਿਲ ਗਿਆ।
ਡੀਆਈਜੀ (ਕਾਊਂਟਰ ਇੰਟੈਲੀਜੈਂਸ) ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ’ਤੇ ਐੱਸਐੱਸਓਸੀ ਮੁਹਾਲੀ ਦੀਆਂ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਉਨ੍ਹਾਂ ਨੂੰ ਆਧੁਨਿਕ ਹਥਿਆਰ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀਓ) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ।

Advertisement

Advertisement
Advertisement
Author Image

joginder kumar

View all posts

Advertisement