ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਤੀਆ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

10:31 AM Sep 24, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਸਤੰਬਰ
ਹਥਿਆਰਾਂ ਦੇ ਜ਼ੋਰ ’ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ‘ਕਾਤੀਆ’ ਗਰੋਹ ਦੇ ਤਿੰਨ ਮੁਲਜ਼ਮਾਂ ਨੂੰ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 315 ਬੋਰ ਦਾ ਦੇਸੀ ਪਿਸਤੌਲ ਅਤੇ ਇੱਕ ਕਾਰਤੂਸ ਤੇ ਅੱਠ ਮੋਬਾਈਲ ਬਰਾਮਦ ਕੀਤੇ ਹਨ। ਪੁਲੀਸ ਨੇ ‘ਕਾਤੀਆ’ ਗਰੋਹ ਦੇ ਮੁਖੀ ਰਵੀ ਕੁਮਾਰ ਉਰਫ਼ ਰਵੀ ਕਾਤੀਆ ਵਾਸੀ ਸ਼ਿਮਲਾਪੁਰੀ, ਸੰਦੀਪ ਪਾਸਵਾਨ ਉਰਫ਼ ਅੰਕਿਤ ਵਾਸੀ ਡਾਬਾ ਰੋਡ ਅਤੇ ਮੁੰਨਾ ਕੁਮਾਰ ਉਰਫ਼ ਮੁੰਨਾ ਵਾਸੀ ਮੁਹੱਲਾ ਸਮਰਾਟ ਕਲੋਨੀ ਗਿਆਸਪੁਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ ਅਤੇ ਉਨ੍ਹਾਂ ਦੇ ਚੌਥੇ ਸਾਥੀ ਗੌਤਮ ਵਾਸੀ ਡਾਬਾ ਰੋਡ ਮੈੜ ਦੀ ਚੱਕੀ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਂਚ ਅਧਿਕਾਰੀ ਏਐਸਆਈ ਵਿਸ਼ਾਖਾ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਪਿੰਡ ਪਵਾ ਦੇ ਟੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਕਾਤੀਆ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ ਅਤੇ ਇਸ ਸਮੇਂ ਵੀ ਉਹ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਪੁਲੀਸ ਅਨੁਸਾਰ ਮੁਲਜ਼ਮ ਕਾਤੀਆ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ ਦੇ ਕੇਸ ਦਰਜ ਹਨ ਅਤੇ ਮੁਲਜ਼ਮ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਾਰਟ ਕੱਟ ਰਾਹੀਂ ਪੈਸੇ ਕਮਾਉਣ ਅਤੇ ਨਸ਼ੇ ਦੀ ਪੂਰਤੀ ਲਈ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।

Advertisement

Advertisement