ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਵੱਲੋਂ ਕਾਰ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ

09:39 AM Aug 20, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 19 ਅਗਸਤ
ਮੁਕਤਸਰ ਪੁਲੀਸ ਨੇ ਕਾਰਾਂ ਚੋਰੀ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੀਆਂ ਪੰਜ ਕਾਰਾਂ ਬਰਾਮਦ ਕੀਤੀਆਂ ਹਨ ਜਦੋਂਕਿ ਗਰੋਹ ਵੱਲੋਂ ਚੋਰੀ ਕੀਤੀਆਂ 26 ਕਾਰਾਂ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਮਲੋਟ ਪੁਲੀਸ ਨੇ ਅਜੈ ਕੁਮਾਰ ਵਾਸੀ ਬਾਲਮੀਕਿ ਮਹੱਲਾ ਮਲੋਟ ਅਤੇ ਚਿਰਾਗ ਵਾਸੀ ਆਦਰਸ਼ ਨਗਰ ਮਲੋਟ ਨੂੰ ਇੱਕ ਚੋਰੀ ਦੀ ਕਾਰ ਸਮੇਤ ਕਾਬੂ ਕੀਤਾ ਹੈ।
ਉਨ੍ਹਾਂ ਨੇ ਮੁੱਢਲੀ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਸਾਥੀ ਵਿਨੋਦ ਵਾਸੀ ਗੰਗਾਨਗਰ (ਰਾਜਸਥਾਨ) ਨਾਲ ਮਿਲ ਕੇ ਕਾਰਾਂ ਚੋਰੀ ਕਰ ਕੇ ਉਸ ਦੇ ਪੁਰਜ਼ੇ ਅਲੱਗ-ਅਲੱਗ ਕਰ ਕੇ ਵੇਚਦੇ ਸਨ। ਪੁਲੀਸ ਵੱਲੋਂ ਉਨ੍ਹਾਂ ਦੇ ਤੀਸਰੇ ਸਾਥੀ ਵਿਨੋਦ ਪੁੱਤਰ ਸਾਹਿਬ ਰਾਮ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਪੁੱਛ-ਗਿੱਛ ਦੌਰਾਨ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਅਲੱਗ-ਅਲੱਗ ਜ਼ਿਲ੍ਹਿਆਂ ਵਿੱਚੋਂ 26 ਕਾਰਾਂ ਚੋਰੀ ਕਰ ਕੇ ਉਨ੍ਹਾਂ ਦੇ ਪਾਰਟਸ ਵੇਚ ਚੁੱਕੇ ਹਨ ਜਿਨ੍ਹਾਂ ਵਿੱਚੋਂ 3 ਕਾਰਾਂ ਸਾਬਤ, 2 ਕਾਰਾਂ ਦੇ ਪੁਰਜ਼ੇ ਬਰਾਮਦ ਹੋਏ ਹਨ। ਪੁਲੀਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਕੀਤੀ ਪੜਤਾਲ ਦੇ ਆਧਾਰ ’ਤੇ ਹੁਣ ਤੱਕ ਪੰਜ ਕਾਰਾਂ ਬਰਾਮਦ ਹੋ ਚੁੱਕੀਆਂ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਆਦਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਮਗਰੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Advertisement

Advertisement