ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

06:38 AM Nov 21, 2024 IST

ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਨਵੰਬਰ
ਜ਼ਿਲ੍ਹਾ ਪੁਲੀਸ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਇੱਥੇ ਦੱਸਿਆ ਕਿ 18 ਨਵੰਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਅਮਨਦੀਪ ਸਿੰਘ ਉਰਫ਼ ਬਾਦਲ ਨੇ ਦੋਸ਼ ਲਾਇਆ ਕਿ ਉਨ੍ਹਾਂ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਤੇ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਸੀ। ਤਰਨਪ੍ਰੀਤ ਸਿੰਘ ਉਰਫ਼ ਤਰਨ ਉਰਫ਼ ਤਿਤਲੀ ਮੰਡੀ ਗੋਬਿੰਦਗੜ੍ਹ ਵਿੱਚ ਕੇਸ ਵਿੱਚ ਲੋੜੀਂਦਾ ਸੀ ਜਿਸ ਨੂੰ ਇਸੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਮੁਲਜ਼ਮ ਸੰਦੀਪ ਸਿੰਘ ਉਰਫ਼ ਬਾਕਸਰ ਵੱਲੋਂ ਸੁਨੇਹਾ ਮਿਲਿਆ ਸੀ ਕਿ ਕਾਰੋਬਾਰੀ ਅਮਨਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ’ਤੇ ਹਮਲਾ ਕਰ ਕੇ ਉਨ੍ਹਾਂ ਤੋਂ ਫਿਰੌਤੀ ਮੰਗੀ ਜਾਵੇ ਤਾਂ ਜੋ ਜੇਲ੍ਹ ਵਿੱਚ ਉਨ੍ਹਾਂ ਦਾ ਗੁਜ਼ਾਰਾ ਹੋ ਸਕੇ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤਰਨਪ੍ਰੀਤ ਸਿੰਘ ਉਰਫ਼ ਤਰਨ , ਅੰਮ੍ਰਿਤ ਸਿੰਘ ਅਤੇ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਰਤਨਹੇੜੀ ਨੂੰ ਨਾਮਜ਼ਦ ਕਰ ਕੇ ਕੇਸ ਵਿੱਚ ਫਿਰੌਤੀ ਮੰਗਣ ਦੀ ਧਾਰਾ ਦਾ ਵਾਧਾ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

Advertisement

Advertisement