ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਰੈਂਸ ਤੇ ਗੋਲਡੀ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

07:41 AM Jul 20, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸਐੱਸਪੀ ਵਰੁਣ ਸ਼ਰਮਾ ਤੇ ਹੋਰ ਪੁਲੀਸ ਅਧਿਕਾਰੀ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 19 ਜੁਲਾਈ
ਪੰਜਾਬ ਪੁਲੀਸ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗਰੋਹ ਦੇ ਨਾਂ ’ਤੇ ਰਾਜਪੁਰਾ ਦੇ ਇੱਕ ਨਾਮੀ ਵਪਾਰੀ ਕੋਲੋਂ ਵੱਖ-ਵੱਖ ਮੋਬਾਈਲ ਨੰਬਰਾਂ ਤੋਂ 50 ਲੱਖ ਦੀ ਫਿਰੌਤੀ ਮੰਗੀ ਗਈ ਸੀ। ਇਸ ਸਬੰਧੀ ਸ਼ਿਕਾਇਤ ਮਿਲਣ ਮਗਰੋਂ ਥਾਣਾ ਰਾਜਪੁਰਾ ਵਿੱਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਇਸ ਮਾਮਲੇ ’ਚ ਰਾਹੁਲ ਕੁਮਾਰ ਵਾਸੀ ਨੀਲਪੁਰ (ਰਾਜਪੁਰਾ) ਨੂੰ ਜੇਲ੍ਹ ਭੇਜਿਆ ਗਿਆ ਸੀ। ਉਸ ਕੋਲੋਂ ਕੀਤੀ ਗਈ ਪੁੱਛ-ਪੜਤਾਲ ਮਗਰੋਂ ਨਵਜੋਤ ਸਿੰਘ ਉਰਫ਼ ਲਾਡੀ ਵਾਸੀ ਨੀਲਪੁਰ ਅਤੇ ਜਤਿਨ ਕੁਮਾਰ ਨੂੰ ਵੀ‌ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਜਨਵਰੀ 2024 ਵਿੱਚ ਚੰਡੀਗੜ੍ਹ ’ਚ ਇੱਕ ਕਾਰੋਬਾਰੀ ਦੇ ਘਰ ਹੋਈ ਗੋਲੀਬਾਰੀ ਪਿੱਛੇ ਵੀ ਗੋਲਡੀ ਬਰਾੜ ਦਾ ਹੱਥ ਸੀ। ਪੁਲੀਸ ਨੇ ਗੋਲਡੀ ਬਰਾੜ ’ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਪੁਲੀਸ ਦੇ ਕੇਸ ਵਿੱਚ ਵੀ ਭਗੌੜਾ ਹੈ।

Advertisement

ਗੈਂਗਸਟਰ ਜਿੰਦੇ ਦਾ ਭਤੀਜਾ ਤੇ ਸਾਥੀ ਕਾਬੂ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਪੁਲੀਸ ’ਤੇ ਗੋਲੀਆਂ ਚਲਾਉਣ ਅਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਵਾਲੇ ਗੈਂਗਸਟਰ ਜਤਿੰਦਰ ਜਿੰਦੀ ਦੇ ਭਤੀਜੇ ਅਤੇ ਉਸ ਦੇ ਸਾਥੀ ਨੂੰ ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਹਾਂ ਨੂੰ ਕੈਲਾਸ਼ ਨਗਰ ਟੀ-ਪੁਆਇੰਟ ਕੋਲ ਲਾਏ ਨਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੋਹਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਦੋ ਦਿਨਾਂ ਦੇ ਰਿਮਾਂਡ ’ਤੇ ਲੈ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਨਿਰਭੈ ਸਿੰਘ ਨੇ ਦੱਸਿਆ ਕਿ ਪੁੱਛ-ਪੜਤਾਲ ਤੋਂ ਪਤਾ ਲੱਗਾ ਕਿ ਮੁਲਜ਼ਮ ਰਾਜਸਥਾਨ ਦੇ ਪਲਵਲ ਸਥਿਤ ਕੋਸੀ ਸਰਹੱਦ ਤੋਂ ਹਥਿਆਰ ਖਰੀਦ ਕੇ ਲਿਆਏ ਸਨ।

Advertisement
Advertisement
Advertisement