ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

09:15 AM Jun 30, 2024 IST

ਅਬੋਹਰ: ਥਾਣਾ ਸਿਟੀ-2 ਦੀ ਪੁਲੀਸ ਨੇ ਨਵੀਂ ਅਬਾਦੀ ਇਲਾਕੇ ’ਚ ਲੁੱਟ-ਖੋਹ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਖਿਲਾਫ਼ ਧਾਰਾ 379 ਬੀ ਤੇ 34 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਰਿਮਾਂਡ ਦੌਰਾਨ ਤਿੰਨਾਂ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ ਜਦਕਿ ਪੁਲੀਸ ਵੱਲੋਂ ਜਾਂਚ ਜਾਰੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ- 2 ਦੀ ਪੁਲੀਸ ਨੇ ਰਮਨ ਕੁਮਾਰ ਦੇ ਬਿਆਨਾਂ ’ਤੇ ਉਸ ਨਾਲ ਲੁੱਟ-ਖੋਹ ਕਰਨ ਦੀ ਸ਼ਿਕਾਇਤ ’ਤੇ ਹਿਮਾਂਯੂ ਵਾਸੀ ਮਹਾਤਮਾ ਗਾਂਧੀ ਸਕੂਲ ਗਲੀ ਨੰਬਰ 2, ਆਰੀਆ ਨਗਰੀ ਅਬੋਹਰ, ਚਿਰਾਗ ਸੋਨੀ ਵਾਸੀ ਗਲੀ ਨੰਬਰ 19 ਵੱਡੀ ਪੌੜੀ ਨਾਈ ਅਬੋਹਰ ਅਤੇ ਸੌਰਭ ਵਾਸੀ ਗਲੀ ਨੰਬਰ 8 ਵੱਡੀ ਪੌੜੀ ਨਵੀਂ ਅਬਾਦੀ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲੀਸ ਨੇ ਤਿੰਨਾਂ ਲੁਟੇਰਿਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਹੈ। ਰਿਮਾਂਡ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਨਵੀਂ ਆਬਾਦੀ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਰਿਮਾਂਡ ਦੌਰਾਨ ਉਕਤ ਲੁਟੇਰਿਆਂ ਕੋਲੋਂ ਚੋਰੀ ਦੇ ਮੋਬਾਈਲ ਬਰਾਮਦ ਹੋਏ ਹਨ। ਪੁਲੀਸ ਵੱਲੋਂ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement

Advertisement
Advertisement