ਲੁਟੇਰਾ ਗਰੋਹ ਦੇ ਤਿੰਨ ਮੈਂਬਰ ਕਾਬੂ
06:26 AM Aug 23, 2024 IST
ਪੱਤਰ ਪ੍ਰੇਰਕ
ਜਲੰਧਰ, 22 ਅਗਸਤ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਲੁਟੇਰਾ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਜਮਵੰਤ ਸਿੰਘ ਵਾਸੀ ਜਿੰਦਾ ਰੋਡ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਦਾਤ ਦਿਖਾ ਕੇ ਉਸ ਕੋਲੋਂ ਨਕਦੀ ਅਤੇ ਮੋਬਾਈਲ ਫੋਨ ਖੋਹ ਲਿਆ ਹੈ। ਇਸ ਤੋਂ ਬਾਅਦ ਥਾਣਾ ਡਿਵੀਜ਼ਨ 1 ਜਲੰਧਰ ਦੀ ਟੀਮ ਨੇ ਕੇਸ ਟਰੇਸ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਰਕੀਰਤਪਾਲ ਸਿੰਘ, ਹਰੀਸ਼ ਕੁਮਾਰ ਅਤੇ ਰਿਤਿਕ ਅਟਵਾਲ ਵਜੋਂ ਹੋਈ ਹੈ। ਪੁਲੀਸ ਨੇ ਓਪੋ ਮੋਬਾਈਲ ਫ਼ੋਨ, 7 ਹਜ਼ਾਰ ਰੁਪਏ ਦੀ ਨਕਦੀ ਅਤੇ ਕਾਰ ਬਰਾਮਦ ਕੀਤੀ ਹੈ।
Advertisement
Advertisement