For the best experience, open
https://m.punjabitribuneonline.com
on your mobile browser.
Advertisement

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

08:49 AM May 07, 2024 IST
ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਮਈ
ਪੁਲੀਸ ਨੇ ਪਿਸਤੌਲ ਦੀ ਨੋਕ ਤੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗਿਰੋਹ ਦਾ ਸਰਗਣਾ ਵੀ ਸ਼ਾਮਲ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਇੱਕ ਦੇਸੀ ਕੱਟਾ ਬਰਾਮਦ ਕੀਤਾ ਹੈ। ਇਸ ਸਬੰਧੀ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ , ਮਨਪ੍ਰੀਤ ਸਿੰਘ ਉਰਫ ਮਨੀ ਅਤੇ ਜੋਗਾ ਸਿੰਘ ਉਰਫ ਬਿੱਲਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਪੁਆਇੰਟ 32 ਬੋਰ ਦੇ ਤਿੰਨ ਪਿਸਤੌਲ ,ਛੇ ਗੋਲੀਆਂ, ਇੱਕ ਦੇਸੀ ਕੱਟਾ ਪੁਆਇੰਟ 315 ਬੋਰ ਦਾ ਤੇ ਦੋ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇੱਕ ਸਕੂਟਰ ਵੀ ਬਰਾਮਦ ਕੀਤਾ। ਇਸ ਸੰਬੰਧ ਵਿੱਚ ਥਾਣਾ ਗੇਟ ਹਕੀਮਾਂ ਵਿਖੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਇਸ ਗਰੋਹ ਦਾ ਸਰਗਣਾ ਹੈ, ਜੋ ਸੋਸ਼ਲ ਮੀਡੀਆ ਤੇ ਹਥਿਆਰਾਂ ਸਮੇਤ ਆਪਣੀਆਂ ਫੋਟੋਆਂ ਪਾ ਕੇ ਨੌਜਵਾਨਾਂ ਨੂੰ ਵਰਗਲਾਉਂਦਾ ਹੈ। ਉਹ ਮੱਧ ਪ੍ਰਦੇਸ਼ ਤੋਂ 20 ਹਜਾਰ ਰੁਪਏ ਵਿੱਚ ਪਿਸਤੌਲ ਲਿਆ ਕੇ ਇੱਥੇ ਨੌਜਵਾਨਾਂ ਨੂੰ 45 ਹਜ਼ਾਰ ਰੁਪਏ ਵਿੱਚ ਵੇਚਦਾ ਸੀ। ਆਪਣੇ ਆਪ ਨੂੰ ਗ੍ਰਿਫਤਾਰੀ ਤੋਂ ਬਚਾਉਣ ਵਾਸਤੇ ਇਹ ਵਿਅਕਤੀ ਵੱਖ-ਵੱਖ ਸ਼ਹਿਰਾਂ ’ਚ ਕਿਰਾਏ ਦੇ ਮਕਾਨ ਲੈ ਕੇ ਰਹਿੰਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜਮ ਨਾ ਸਿਰਫ ਨਜਾਇਜ਼ ਹਥਿਆਰਾਂ ਦੀ ਸਪਲਾਈ ਕਰਦੇ ਹਨ ਸਗੋਂ ਹਥਿਆਰਾਂ ਦੀ ਨੋਕ ਤੇ ਲੋਕਾਂ ਕੋਲੋਂ ਲੁੱਟਾਂ ਖੋਹਾਂ ਵੀ ਕਰਦੇ ਹਨ। ਉਹਨਾਂ ਦੱਸਿਆ ਕਿ ਪ੍ਰਦੀਪ ਕੁਮਾਰ ਦੇ ਖਿਲਾਫ ਪਹਿਲਾਂ ਵੀ ਅੱਠ ਕੇਸ ਦਰਜ ਹਨ। ਇਸੇ ਤਰ੍ਹਾਂ ਬਾਕੀ ਦੋ ਮੁਲਜ਼ਮਾਂ ਦੇ ਖ਼ਿਲਾਫ਼ ਵੀ ਕੇਸ ਦਰਜ ਹਨ।

Advertisement

Advertisement
Author Image

joginder kumar

View all posts

Advertisement
Advertisement
×