ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀਆਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

06:17 PM Jun 23, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 12 ਜੂਨ

ਚੰਡੀਗੜ੍ਹ ਪੁਲੀਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਸ਼ਹਿਰ ‘ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਨਾਬਾਲਗ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਸ਼ਹਿਰ ਵਿੱਚ ਬੰਦ ਘਰਾਂ ਨੂੰ ਨਿਸ਼ਾਨਾ ਬਨਾਉਂਦੇ ਸਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 1.10 ਲੱਖ ਰੁਪਏ, ਦੋ ਸੋਨੇ ਦੀਆਂ ਮੁੰਦਰੀਆਂ, ਇਕ ਸੋਨੇ ਦੀ ਚੈਨ, ਇਕ ਬੈਗ ਤੇ ਕੁਝ ਚਾਬੀਆਂ ਬਰਾਮਦ ਕੀਤੀਆਂ ਹਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਲੀਪ ਕੁਮਾਰ (22) ਅਤੇ ਸੰਦੀਪ ਕੁਮਾਰ (19) ਵਾਸੀਆਨ ਸੈਕਟਰ-49 ਵਜੋਂ ਹੋਈ ਹੈ। ਇਸ ਦੇ ਨਾਲ ਹੀ ਪੁਲੀਸ ਨੇ ਇਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੈਕਟਰ-49 ‘ਚ ਗਸ਼ਤ ਦੌਰਾਨ ਮੁਲਜ਼ਮ ਦਲੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ। ਉਸ ਨੂੰ ਅਦਾਲਤ ‘ਚ ਪੇਸ਼ ਕਰ ਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਮੁਲਜ਼ਮ ਨੇ ਪੁਛਗਿਛ ਦੌਰਾਨ ਸੈਕਟਰ-38 ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਬਾਰੇ ਗੱਲ ਕਬੂਲੀ। ਉਸ ਨੇ ਦੱਸਿਆ ਕਿ ਉਕਤ ਵਾਰਦਾਤ ‘ਚ ਸੰਦੀਪ ਅਤੇ ਇਕ ਨਾਬਾਲਗ ਲੜਕਾ ਵੀ ਉਸ ਦੇ ਨਾਲ ਸਨ।

ਚੰਡੀਗੜ੍ਹ ਪੁਲੀਸ ਨੇ ਮੁਲਜ਼ਮ ਦੇ ਬਿਆਨਾਂ ਦੇ ਆਧਾਰ ‘ਤੇ ਹੋਰਨਾਂ ਦੋਵਾਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ 1.10 ਲੱਖ ਰੁਪਏ ਤੇ ਗਹਿਣੇ ਬਰਾਮਦ ਕੀਤੇ। ਪੁਲੀਸ ਜਾਂਚ ‘ਚ ਸਾਹਮਣੇ ਆਇਆ ਕਿ ਮੁਲਜ਼ਮ ਚੋਰੀਆਂ ਕਰਨ ਦੇ ਆਦੀ ਹਨ। ਮੁਲਜ਼ਮ ਦਲੀਪ ਕੁਮਾਰ ਵਿਰੁੱਧ ਪਹਿਲਾਂ ਇਕ ਅਤੇ ਸੰਦੀਪ ਕੁਮਾਰ ਵਿਰੁੱਧ ਦੋ ਕੇਸ ਦਰਜ ਹਨ। ਪੁਲੀਸ ਅਨੁਸਾਰ ਮੁਲਜ਼ਮ ਸ਼ਹਿਰ ਵਿੱਚ ਬੰਦ ਪਏ ਘਰਾਂ ਦੀ ਸ਼ਨਾਖਤ ਕਰਦੇ ਸਨ। ਉਸ ਤੋਂ ਬਾਅਦ ਘਰ ਵਿੱਚ ਦਾਖਲ ਹੋ ਕੇ ਕੀਮਤੀ ਸਾਮਾਨ ‘ਤੇ ਹੱਥ ਸਾਫ ਕਰ ਦਿੰਦੇ ਹਨ। ਚੰਡੀਗੜ੍ਹ ਪੁਲੀਸ ਨੇ ਤਿੰਨਾਂ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement