For the best experience, open
https://m.punjabitribuneonline.com
on your mobile browser.
Advertisement

ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

07:46 AM Jul 01, 2024 IST
ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 30 ਜੂਨ
ਸਰਹਾਲੀ ਪੁਲੀਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਦੋ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ| ਪੁਲੀਸ ਅਧਿਕਾਰੀ ਏਐੱਸਆਈ ਗੁਰਪਾਲ ਸਿੰਘ ਇੰਚਾਰਜ ਪੁਲੀਸ ਚੌਕੀ ਨੌਸ਼ਹਿਰਾ ਪੰਨੂੰਆਂ ਨੇ ਅੱਜ ਇਥੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ, ਗੁਰਸਾਹਿਬ ਸਿੰਘ ਅਤੇ ਹਰਜੀਤ ਸਿੰਘ ਵਾਸੀ ਜਵੰਦਾ ਕਲਾਂ ਦੇ ਤੌਰ ’ਤੇ ਕੀਤੀ ਗਈ ਹੈ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਉਨ੍ਹਾਂ ਦੇ ਪਿੰਡ ਜਵੰਦਾ ਕਲਾਂ ਦੇ ਨੇੜਿਓਂ ਕਾਬੂ ਕੀਤਾ ਹੈ| ਪੁਲੀਸ ਅਨੁਸਾਰ ਮੁਲਜ਼ਮ ਚੋਰੀ ਕੀਤੇ ਵਾਹਨ ਅੱਗੇ ਸਸਤੇ ਭਾਅ ਵਿੱਚ ਵੇਚ ਦਿੰਦੇ ਸਨ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕੇਸ ਦਰਜ ਕਰਨ ਮਗਰੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ’ਤੇ ਦੋ ਰੋਜ਼ਾ ਪੁਲੀਸ ਰਿਮਾਂਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਅਗਲੀ ਕਾਰਵਾਈ ਜਾਰੀ ਹੈ। ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ।

Advertisement

Advertisement
Author Image

Advertisement
Advertisement
×