For the best experience, open
https://m.punjabitribuneonline.com
on your mobile browser.
Advertisement

ਤਿੰਨ ਨਾਬਾਲਗ ਲੜਕੇ ਭੇਤ-ਭਰੀ ਹਾਲਤ ’ਚ ਲਾਪਤਾ

08:33 AM Oct 21, 2024 IST
ਤਿੰਨ ਨਾਬਾਲਗ ਲੜਕੇ ਭੇਤ ਭਰੀ ਹਾਲਤ ’ਚ ਲਾਪਤਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਅਕਤੂਬਰ
ਇੱਥੇ ਵੱਖ-ਵੱਖ ਥਾਵਾਂ ਤੋਂ ਤਿੰਨ ਨਾਬਾਲਗ ਲੜਕੇ ਭੇਤਭਰੀ ਹਾਲਤ ਵਿੱਚ ਲਾਪਤਾ ਹੋ ਗਏ। ਥਾਣਾ ਸਦਰ ਦੀ ਪੁਲੀਸ ਨੂੰ ਗੁਰਪ੍ਰੀਤ ਸਿੰਘ ਵਾਸੀ ਜਨਤਾ ਕਲੋਨੀ ਪਿੰਡ ਗਿੱਲ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਨੂਰ ਸਿੰਘ ਉਰਫ਼ ਨੂਰ (10) ਘਰੋਂ ਬਿਨਾਂ ਦੱਸੇ ਕਿਧਰੇ ਚਲਾ ਗਿਆ। ਭਾਲ ਕਰਨ ’ਤੇ ਉਹ ਕਿਧਰੇ ਨਾ ਮਿਲਿਆ। ਉਸ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਕਿਸੇ ਨੇ ਉਸ ਨੂੰ ਨਾਜਾਇਜ਼ ਹਿਰਾਸਤ ਵਿੱਚ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਇਸੇ ਤਰ੍ਹਾਂ ਥਾਣਾ ਮੇਹਰਬਾਨ ਦੀ ਪੁਲੀਸ ਨੂੰ ਏਕਮ ਕਲੋਨੀ ਨੇੜੇ ਬਿੰਦੀ ਕਲੋਨੀ ਮੇਹਰਬਾਨ ਵਾਸੀ ਰਮਾਂ ਸ਼ੰਕਰ ਨੇ ਦੱਸਿਆ ਹੈ ਕਿ ਉਸ ਦਾ ਪੁੱਤਰ ਸ਼ਿਵਾ ਪਾਲ ਆਪਣੇ ਦੋਸਤ ਗੂੰਜਨ ਕੁਮਾਰ (14) ਨਾਲ ਘਰੋਂ ਬਿਨਾਂ ਦੱਸੇ ਕਿਧਰੇ ਚਲਾ ਗਿਆ ਹੈ। ਉਸ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਦੋਵਾਂ ਬੱਚਿਆਂ ਨੂੰ ਕਿਸੇ ਵਿਅਕਤੀ ਨੇ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ। ਇਸ ਸਬੰਧੀ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement