ਕੇਂਦਰੀ ਜੇਲ੍ਹ ਵਿੱਚੋਂ ਤਿੰਨ ਮੋਬਾਈਲ ਬਰਾਮਦ
07:29 AM Nov 21, 2023 IST
Advertisement
ਲੁਧਿਆਣਾ: ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਕੀਤੀ ਚੈਕਿੰਗ ਦੌਰਾਨ ਹਵਾਲਾਤੀਆਂ ਪਵਨਦੀਪ ਸਿੰਘ ਉਰਫ਼ ਪਵਨ ਅਤੇ ਮਨਜਿੰਦਰ ਸਿੰਘ ਪਾਸੋਂ ਇੱਕ-ਇੱਕ ਮੋਬਾਈਲ ਫੋਨ ਸਮੇਤ ਸਿਮ ਅਤੇ ਬੈਟਰੀ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਕੀਤੀ ਚੈਕਿੰਗ ਦੌਰਾਨ ਹਵਾਲਾਤੀ ਵਿਕਰਮਜੀਤ ਸਿੰਘ ਉਰਫ਼ ਵਿੱਕੀ ਕੋਲੋਂ ਇੱਕ ਮੋਬਾਈਲ ਫੋਨ ਬਗੈਰ ਬੈਟਰੀ ਬਰਾਮਦ ਹੋਇਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement