ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਛੀਵਾੜਾ ਵਿੱਚ ਤਿੰਨ ਮਾਡਲ ਪੋਲਿੰਗ ਬੂਥ ਬਣਾਏ

10:04 AM Jun 01, 2024 IST
ਮਾਛੀਵਾੜਾ ਸ਼ਹਿਰ ’ਚ ਬਣਾਏ ਗਏ ਮਾਡਲ ਪੋਲਿੰਗ ਬੂਥ ਦੀ ਤਸਵੀਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 31 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ 1 ਜੂਨ ਨੂੰ ਹੋ ਰਹੀਆਂ ਵੋਟਾਂ ਲਈ ਮਾਛੀਵਾੜਾ ਸ਼ਹਿਰ ਵਿਚ ਤਿੰਨ ਮਾਡਲ ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਦੀ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਹੈ। ਇਨ੍ਹਾਂ ਮਾਡਲ ਪੋਲਿੰਗ ਬੂਥਾਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਚੋਪੜਾ ਪਬਲਿਕ ਸਕੂਲ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਇਹ ਤਿੰਨ ਮਾਡਲ ਪੋਲਿੰਗ ਬੂਥਾਂ ਦੀ ਤਿਉਹਾਰਾਂ ਵਾਂਗ ਵਿਸ਼ੇਸ਼ ਸਜਾਵਟ ਕੀਤੀ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ‘ਚੋਣਾਂ ਨੂੰ ਤਿਉਹਾਰ ਵਾਂਗ ਮਨਾਈਏ, ਵੋਟ ਪਾ ਕੇ ਸਰਕਾਰ ਬਣਾਈਏ’। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਡਲ ਪੋਲਿੰਗ ਬੂਥਾਂ ’ਤੇ ਬਜ਼ੁਰਗਾਂ ਦੇ ਬੈਠਣ ਲਈ ਵਿਸ਼ੇਸ਼ ਕੈਬਿਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਵੋਟ ਪਾਉਣ ਆਉਣ ਵਾਲੀਆਂ ਮਾਵਾਂ ਨਾਲ ਜੋ ਬੱਚੇ ਹੁੰਦੇ ਹਨ ਉਨ੍ਹਾਂ ਲਈ ਕਰੈੱਚ ਬਣਾਏ ਗਏ ਹਨ। ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਵੋਟਰਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਹੋਰ ਪ੍ਰਬੰਧ ਵੀ ਕੀਤੇ ਗਏ ਹਨ। ਕਾਰਜ ਸਾਧਕ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਅਤੇ ਇਸ ਚੋਣਾਂ ਦੇ ਤਿਉਹਾਰ ਵਿਚ ਭਾਗ ਲੈ ਕੇ ਇੱਕ ਸੁਚੱਜੀ ਸਰਕਾਰ ਬਣਾਉਣ।

Advertisement

Advertisement