ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਸਪਾ ਆਗੂ ਆਰਮਸਟਰੌਂਗ ਕਤਲ ਕੇਸ ’ਚ ਤਿੰਨ ਹੋਰ ਸ਼ੱਕੀ ਗ੍ਰਿਫ਼ਤਾਰ

07:18 AM Jul 19, 2024 IST

ਚੇਨੱਈ, 18 ਜੁਲਾਈ
ਬਹੁਜਨ ਸਮਾਜ ਪਾਰਟੀ ਦੀ ਤਾਮਿਲਨਾਡੂ ਇਕਾਈ ਦੇ ਪ੍ਰਧਾਨ ਕੇ ਆਰਮਸਟਰੌਂਗ ਦੇ ਕਤਲ ਕੇਸ ਵਿੱਚ ਇਕ ਮਹਿਲਾ ਵਕੀਲ ਸਣੇ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਵੱਲੋਂ ਪਹਿਲਾਂ ਤੋਂ ਗ੍ਰਿਫ਼ਤਾਰ ਕੀਤੇ ਹੋਏ ਮੁਲਜ਼ਮਾਂ ਵੱਲੋਂ ਇਕਬਾਲ-ਏ-ਜੁਰਮ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਇਹ ਗ੍ਰਿਫ਼ਤਾਰੀਆਂ ਹੋਈਆਂ। ਇਸ ਮਾਮਲੇ ਵਿੱਚ 11 ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚ ਇਕ ਪ੍ਰਮੁੱਖ ਸ਼ੱਕੀ ਵਿਅਕਤੀ ਥਿਰੂਵੈਂਗਦਮ 14 ਜੁਲਾਈ ਨੂੰ ਪੁਲੀਸ ਦੀ ਗੋਲੀ ਦਾ ਸ਼ਿਕਾਰ ਹੋ ਗਿਆ ਸੀ। ਉਸ ਨੂੰ ਆਰਮਸਟਰੌਂਗ ਦੀ ਹੱਤਿਆ ਲਈ ਵਰਤੇ ਹਥਿਆਰ ਦੀ ਬਰਾਮਦਗੀ ਲਈ ਮੌਕੇ ’ਤੇ ਲਿਜਾਇਆ ਗਿਆ ਸੀ, ਜਿੱਥੇ ਉਸ ਨੇ ਪੁਲੀਸ ’ਤੇ ਹਮਲਾ ਕਰ ਦਿੱਤਾ ਤੇ ਭੱਜਣ ਦੀ ਕੋਸ਼ਿਸ਼ ਕੀਤੀ ਸੀ। -ਪੀਟੀਆਈ

Advertisement

Advertisement
Advertisement