ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸਿਆਂ ਵਿੱਚ ਤਿੰਨ ਮੋਟਰਸਾਈਕਲ ਚਾਲਕਾਂ ਦੀ ਮੌਤ

06:30 AM Aug 05, 2024 IST

ਪੱਤਰ ਪ੍ਰੇਰਕ
ਬਨੂੜ, 4 ਅਗਸਤ
ਖੇਤਰ ਵਿਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਮੋਟਰਸਾਈਕਲ ਚਾਲਕਾਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਪਿੰਡ ਮਨੌਲੀ ਸੂਰਤ ’ਚ ਵਾਪਰਿਆ, ਜਿਥੇ ਇੱਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ। ਇਸ ਹਾਦਸੇ ਵਿਚ ਅਜੈ ਕੁਮਾਰ ਵਾਸੀ ਨੰਦਪੁਰਾ ਜਲਵੇੜ੍ਹਾ, ਥਾਣਾ ਅੰਬਾਲਾ ਸਿਟੀ ਦੀ ਹਸਪਤਾਲ ਵਿਚ ਜ਼ੇਰੇ ਇਲਾਜ ਮੌਤ ਹੋ ਗਈ। ਥਾਣਾ ਬਨੂੜ ਦੀ ਪੁਲੀਸ ਨੇ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਦੇ ਡਰਾਈਵਰ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਇਸੇ ਤਰ੍ਹਾਂ ਬੀਤੀ ਰਾਤ ਦੂਜਾ ਹਾਦਸਾ ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਕੌਮੀ ਮਾਰਗ ’ਤੇ ਪੈਂਦੀ ਫੌਜੀ ਕਲੋਨੀ ਨੇੜੇ ਵਾਪਰਿਆ। ਇਸ ਵਿੱਚ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋ ਗਈ, ਜਿਸ ਵਿਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਹਾਦਰ ਸਿੰਘ ਵਾਸੀ ਪਿੰਡ ਮਨੌਲੀ ਸੂਰਤ ਵਜੋਂ ਹੋਈ ਹੈ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਪਿੰਡ ਤੋਗਾਂ ਤੋਂ ਬੂਥਗੜ੍ਹ ਜਾਣ ਵਾਲੀ ਮੁੱਖ ਸੜਕ ’ਤੇ ਪਿੰਡ ਰਾਣੀਮਾਜਰਾ ਕੋਲ ਵਾਪਰੇ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ ’ਤੇ ਪਿੰਡ ਰਾਣੀਮਾਜਰਾ ਵਾਸੀ ਦੋ ਨੌਜਵਾਨ ਸਤਵਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਜਾ ਰਹੇ ਸਨ, ਜਿਨ੍ਹਾਂ ਨੂੰ ਸਾਹਮਣੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਆਪਣੀ ਟੀਮ ਨਾਲ ਜ਼ਖ਼ਮੀ ਦੋਵਾਂ ਮੋਟਰਸਾਈਕਲ ਸਵਾਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਪਰ ਸਤਵਿੰਦਰ ਸਿੰਘ (29) ਦੀ ਮੌਤ ਹੋ ਗਈ। ਥਾਣਾ ਮੁੱਲਾਂਪੁਰ ਗਰੀਬਦਾਸ ਦੇ ਐੱਸਐੱਚਓ ਸਤਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਕਰਨ ਵਾਸੀ ਧਨਾਸ ਖਿਲਾਫ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement