ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਮੋਟਰਸਾਈਕਲ ਚੋਰੀ, ਕੇਸ ਦਰਜ

07:06 AM Aug 26, 2024 IST

ਲੁਧਿਆਣਾ: ਪਿੰਡ ਕਾਸਾਬਾਦ ਚੌਕ ਤੋਂ ਨਰੇਸ਼ ਕੁਮਾਰ ਦਾ ਮੋਟਰਸਾਈਕਲ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ ਹਨ। ਇਸੇ ਤਰ੍ਹਾਂ ਭਗਵਾਨ ਨਗਰ ਜਨਤਾ ਨਗਰ ਤੋਂ ਰੋਹਿਤ ਕੁਮਾਰ ਵਾਸੀ ਚੇਤ ਸਿੰਘ ਨਗਰ ਦਾ ਮੋਟਰਸਾਈਕਲ ਸਪਲੈਂਡਰ ਪਲੱਸ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੂੰ ਫਰੈਂਡਜ਼ ਕਲੋਨੀ ਜੱਸੀਆਂ ਰੋਡ ਵਾਸੀ ਉਮੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਰੋਜ਼ ਗਾਰਡਨ ਦੇ ਬਾਹਰ ਬਣੀ ਪਾਰਕਿੰਗ ਵਿੱਚ ਤਾਲਾ ਲਗਾ ਕੇ ਖੜ੍ਹਾ ਕੀਤਾ ਸੀ, ਜਿਸਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ। ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਤਫ਼ਤੀਸ਼ ਦੌਰਾਨ ਦਵਿੰਦਰ ਸਿੰਘ ਅਤੇ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਬਿਨਾਂ ਨੰਬਰੀ ਰੋਇਲ ਐਨਫੀਲਡ ਮੋਟਰਸਾਈਕਲ ਬਰਾਮਦ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement