ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਜਣੇ ਅਸਲੇ ਸਮੇਤ ਗ੍ਰਿਫ਼ਤਾਰ

08:44 AM Jun 23, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਜੂਨ
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਛੇ ਪਿਸਤੌਲ, 10 ਮੈਗਜ਼ੀਨ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਵਾਸੀ ਖਾਲੜਾ ਜ਼ਿਲ੍ਹਾ ਤਰਨ ਤਾਰਨ, ਆਕਾਸ਼ ਸੇਠ ਉਰਫ ਰਘੂ ਅਤੇ ਸੁਖਦੀਪ ਸਿੰਘ ਦੋਵੇਂ ਵਾਸੀ ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 5 ਪੁਆਇੰਟ 30 ਬੋਰ ਦੇ ਸਟਾਰ ਪਿਸਤੌਲ ਅਤੇ ਇੱਕ 9 ਐਮਐਮ ਦਾ ਗਲੋਕ ਪਿਸਤੋਲ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਛੇ ਕਾਰਤੂਸ, ਦਸ ਮੈਗਜ਼ੀਨ ਅਤੇ 200 ਗ੍ਰਾਮ ਹੈਰੋਇਨ ਅਤੇ ਇੱਕ ਕੰਡਾ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਸਬੰਧ ਅਮਰੀਕਾ ਸਥਿਤ ਤਸਕਰ ਸਰਵਨ ਸਿੰਘ ਉਰਫ ਭੋਲਾ ਦੇ ਨਾਲ ਜੁੜੇ ਹੋਏ ਹਨ। ਭੋਲਾ ਹਵੇਲੀਆਂ ਦੀ ਗ੍ਰਿਫਤਾਰੀ ਵਾਸਤੇ ਪੁਲੀਸ ਨੇ ਦੋ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਸਿੱਧੇ ਤੌਰ ’ਤੇ ਭੋਲਾ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰੇ ’ਤੇ ਹਥਿਆਰ ਅਤੇ ਹੈਰੋਇਨ ਦੀ ਸਪਲਾਈ ਕਰ ਰਹੇ ਸਨ। ਇਸ ਮਾਮਲੇ ਵਿੱਚ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸਰਵਨ ਸਿੰਘ ਦੇ ਸਾਥੀਆਂ ਨੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਕਿਸੇ ਨੂੰ ਸੌਂਪਣ ਜਾ ਰਹੇ ਹਨ ਜਿਸ ’ਤੇ ਆਧਾਰ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਇਨ੍ਹਾਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਅਜਨਾਲਾ ’ਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement