ਚਾਰ ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ ਤਿੰਨ ਹਲਾਕ
07:16 AM May 27, 2024 IST
Advertisement
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਦੇ ਕ੍ਰਿਸ਼ਨਾ ਨਗਰ ਇਲਾਕੇ ਵਿੱਚ ਐਤਵਾਰ ਸਵੇਰੇ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਝੁਲਸਿਆ ਗਿਆ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 2.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਅਧਿਕਾਰੀਆਂ ਮੁਤਾਬਕ 13 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਨੇੜਲੇ ਹਸਪਤਾਲਾਂ ’ਚ ਦਾਖਲ ਕਰਵਾਇਆ। ਘਰ ਦੀ ਪਹਿਲੀ ਮਜ਼ਿਲ ’ਤੇ ਇਕ ਸੜੀ ਹੋਈ ਲਾਸ਼ ਮਿਲੀ, ਜਦੋਂਕਿ ਦੋ ਹੋਰਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ।
Advertisement
Advertisement