ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ
07:55 AM Dec 23, 2024 IST
ਹਰਦੀਪ ਸਿੰਘ ਸੋਢੀ
ਧੂਰੀ, 22 ਦਸੰਬਰ
ਇੱਥੋਂ ਦੇ ਓਵਰਬ੍ਰਿਜ ਉੱਪਰ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਸਬ ਇੰਸਪੈਕਟਰ ਮਲਕੀਅਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਓਵਰਬ੍ਰਿਜ ਉੱਪਰ ਟਰੱਕ ਤੇ ਟੈਂਪੂ ਵਿਚਾਲੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਟਰੱਕ, ਮਾਲੇਰਕੋਟਲਾ ਤੋਂ ਸੰਗਰੂਰ ਜਾ ਰਿਹਾ ਸੀ ਜਿਸ ਦੀ ਸੰਗਰੂਰ ਵਾਲੇ ਪਾਸੇ ਤੋਂ ਆ ਰਹੇ ਟੈਂਪੂ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਗੁਰਿੰਦਰ ਸਿੰਘ ਵਾਸੀ ਰਾਏਕੋਟ, ਰਾਜੂ ਵਾਸੀ ਨੂਰਪੁਰਾ, ਦਾਤਾ ਰਾਮ ਵਾਸੀ ਹਠੂਰ ਦੀ ਮੌਕੇ ਉੱਪਰ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਪਰ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement