ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸਿਆਂ ਵਿੱਚ ਤਿੰਨ ਜਣਿਆਂ ਦੀ ਮੌਤ, ਇਕ ਦੀਆਂ ਲੱਤਾਂ ਟੁੱਟੀਆਂ

10:15 PM Jun 23, 2023 IST

ਸੁੰਦਰ ਨਾਥ ਆਰੀਆ

Advertisement

ਅਬੋਹਰ, 6 ਜੂਨ

ਇੱਥੋਂ ਦੇ ਕਿੱਲਿਆਂਵਾਲੀ ਬਾਈਪਾਸ ‘ਤੇ ਕੱਲ੍ਹ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ‘ਚ ਦੋ ਔਰਤਾਂ ਸਣੇ ਤਿੰਨ ਜਣੇ ਜ਼ਖਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਅਤੇ ਉਸ ਦੀ ਸਾਲੇਹਾਰ ਦੀ ਸ੍ਰੀਗੰਗਾਨਗਰ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਤੀਜੀ ਜ਼ਖ਼ਮੀ ਔਰਤ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਜਾਣਕਾਰੀ ਅਨੁਸਾਰ ਤਰਸੇਮ ਪੁੱਤਰ ਮੂਲਚੰਦ ਵਾਸੀ ਨਵੀਂ ਆਬਾਦੀ ਵੱਡੀ ਪੌੜੀ ਆਪਣੀ ਸਾਲੇਹਾਰ ਰਜਨੀ (35) ਪਤਨੀ ਦੀਪਕ ਕੁਮਾਰ ਵਾਸੀ ਪਿੰਡ ਚੂਹੜੀਵਾਲਾ ਨੂੰ ਆਰੀਆ ਨਗਰੀ ਵਾਸੀ ਆਪਣੀ ਭੂਆ ਸੱਸ ਅੰਗੂਰੀ ਦੇਵੀ ਨਾਲ ਮੋਟਰਸਾਈਕਲ ‘ਤੇ ਪਿੰਡ ਚੂਹੜੀਵਾਲਾ ਛੱਡਣ ਜਾ ਰਿਹਾ ਸੀ। ਜਦ ਉਹ ਕਿੱਲਿਆਂਵਾਲੀ ਬਾਈਪਾਸ ‘ਤੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਲਾਪਰਵਾਹੀ ਨਾਲ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਤਿੰਨੋਂ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਇਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਹਾਦਸੇ ‘ਚ ਅੰਗੂਰੀ ਦੇਵੀ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦਕਿ ਤਰਸੇਮ ਅਤੇ ਰਜਨੀ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ। ਪਰਿਵਾਰ ਵਾਲੇ ਉਨ੍ਹਾਂ ਨੂੰ ਇਲਾਜ ਲਈ ਸ੍ਰੀਗੰਗਾਨਗਰ ਲੈ ਗਏ। ਜਿੱਥੇ ਇਲਾਜ ਦੌਰਾਨ ਤਰਸੇਮ ਅਤੇ ਰਜਨੀ ਦੀ ਮੌਤ ਹੋ ਗਈ।

Advertisement

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਪਿੰਡ ਫਰਵਾਈਂ ਕਲਾਂ ਤੇ ਦੜਬੀ ਵਿਚਾਲੇ ਸਥਿਤ ਇਕ ਢਾਣੀ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪੁਲੀਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰਕੇ ਵਾਹਨ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਦਿੱਤੇ ਬਿਆਨ ‘ਚ ਮ੍ਰਿਤਕ ਦੇ ਭਰਾ ਰਾਜਿੰਦਰ ਨੇ ਦੱਸਿਆ ਹੈ ਕਿ ਉਹ ਦਾ ਭਰਾ ਮਹਾਵੀਰ ਬੀਤੇ ਕੱਲ੍ਹ ਦੜਬੀ ਪਿੰਡ ਨੇੜੇ ਸਥਿਤ ਇਕ ਢਾਣੀ ‘ਚ ਇਕ ਰਸਮ ਪਗੜੀ ‘ਚ ਸ਼ਿਰਕਤ ਕਰਨ ਲਈ ਗਿਆ ਸੀ। ਵਾਪਸੀ ਮੌਕੇ ਰਾਹ ‘ਚ ਕਿਸੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ।

ਕਾਰ ਤੇ ਆਟੋ ਦੀ ਟੱਕਰ ਵਿੱਚ ਚਾਰ ਜ਼ਖ਼ਮੀ

ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਫ਼ਰੀਦਕੋਟ-ਫਿਰੋਜ਼ਪੁਰ ਸੜਕ ‘ਤੇ ਪਿੰਡ ਰਾਜੋਵਾਲ ਨਜ਼ਦੀਕ ਇੱਕ ਆਟੋ ਅਤੇ ਕਾਰ ਦਰਮਿਆਨ ਹੋਈ ਟੱਕਰ ਵਿੱਚ ਤਿੰਨ ਔਰਤਾਂ ਸਮੇਤ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਆਟੋ ਫਿਰੋਜ਼ਪੁਰ ਤੋਂ ਫ਼ਰੀਦਕੋਟ ਆ ਰਿਹਾ ਸੀ ਅਤੇ ਰਾਜੋਵਾਲਾ ਨਜ਼ਦੀਕ ਸਾਹਮਣੇ ਤੋਂ ਆਉਂਦੀ ਬਰੇਜ਼ਾ ਕਾਰ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਕਰਕੇ ਇਸ ਵਿੱਚ ਸਵਾਰ ਤਿੰਨ ਔਰਤਾਂ ਅਤੇ ਇੱਕ ਵਿਅਕਤੀ ਦੇ ਗੰਭੀਰ ਸੱਟਾਂ ਵੱਜੀਆਂ। ਜਿਨ੍ਹਾਂ ਨੂੰ ਰਾਹਗੀਰਾਂ ਨੇ ਐਂਬੂਲੈਂਸ ਦਾ ਪ੍ਰਬੰਧ ਕਰਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿੱਚ ਇਲਾਜ ਲਈ ਦਾਖਲ ਕਰਵਾਇਆ। ਸਦਰ ਪੁਲੀਸ ਫਰੀਦਕੋਟ ਨੇ ਘਟਨਾ ਤੋਂ ਬਾਅਦ ਦੋ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement