ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰ ਦੇ ਗੇਟ ’ਤੇ ਗੋਲੀਆਂ ਚਲਾ ਕੇ ਤਿੰਨ ਵਿਅਕਤੀ ਫ਼ਰਾਰ

11:28 AM Oct 20, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਅਕਤੂਬਰ
ਤਿੰਨ ਹਥਿਆਰਬੰਦ ਵਿਅਕਤੀਆਂ ਨੇ ਸੁੰਦਰ ਨਗਰ ਇਲਾਕੇ ਦੇ ਵਾਸੀ ਜਸਦੀਪ ਸਿੰਘ ਦੇ ਘਰ ਦੇ ਗੇਟ ’ਤੇ ਗੋਲੀਆਂ ਚਲਾਈਆ ਹਨ ਅਤੇ ਮਗਰੋ ਸਕੂਟਰ ਤੇ ਭੱਜ ਗਏ। ਘਟਨਾ ਬੀਤੀ ਅੱਧੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਘਰ ਵਿੱਚ ਸੁੱਤਾ ਪਿਆ ਸੀ। ਮੁਲਜ਼ਮ ਸਕੂਟਰ ’ਤੇ ਆਏ ਅਤੇ ਗੋਲੀਆ ਚਲਾਉਣ ਮਗਰੋ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪੁਲੀਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਵਿਅਕਤੀ ਨੂੰ ਲਗਪਗ ਛੇ ਮਹੀਨੇ ਪਹਿਲਾਂ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪੁਲੀਸ ਨੇ ਦੱਸਿਆ ਕਿ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਇਸ ਸਬੰਧੀ ਗੈਂਗਸਟਰਾਂ ਵੱਲੋਂ ਜਬਰੀ ਵਸੂਲੀ ਜਾਂ ਨਿੱਜੀ ਦੁਸ਼ਮਣੀ ਬਾਰੇ ਪੱਖਾਂ ਤੋਂ ਜਾਂਚ ਕਰ ਰਹੀ ਹੈ।
ਜਸਦੀਪ ਸਿੰਘ ਰਾਮਬਾਗ ਇਲਾਕੇ ਦੇ ਨੇੜੇ ਸਥਿਤ ਸੋਡਾ ਨਿਰਮਾਣ ਯੂਨਿਟ ਦਾ ਮਾਲਕ ਹੈ। ਤਿੰਨ ਵਿਅਕਤੀ ਸਕੂਟਰ ’ਤੇ ਆਏ ਅਤੇ ਉਨ੍ਹਾਂ ਵਿੱਚੋਂ ਦੋ ਜਸਦੀਪ ਸਿੰਘ ਦੇ ਘਰ ਦੇ ਸਾਹਮਣੇ ਆ ਗਏ ਜਦਕਿ ਇਕ ਸਕੂਟਰ ’ਤੇ ਖੜ੍ਹਾ ਰਿਹਾ। ਘਰ ਦੇ ਗੇਟ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਉਹ ਮੌਕੇ ਤੋਂ ਭੱਜ ਗਏ। ਇਸ ਘਟਨਾ ਨਾਲ ਪੀੜਤ ਪਰਿਵਾਰ ਵਿੱਚ ਸਹਿਮ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਟੀਮਾਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਘੋਖ ਰਹੀਆਂ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Advertisement

Advertisement