ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਾਕੂ ਨਾਲ ਹਮਲੇ ਵਿੱਚ ਤਿੰਨ ਵਿਅਕਤੀ ਜ਼ਖ਼ਮੀ

09:23 AM Sep 23, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਸਤੰਬਰ
ਪੱਛਮੀ ਦਿੱਲੀ ਵਿੱਚ ਇੱਕ 21 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਨਾਲ ਕੰਮ ਕਰਦੀ ਲੜਕੀ ਅਤੇ ਉਸਦੇ ਮਾਤਾ-ਪਿਤਾ ਨੂੰ ਜ਼ਖ਼ਮੀ ਕਰ ਦਿੱਤਾ। ਉਸ ਨੇ ਅਜਿਹਾ ਤਾਂ ਕੀਤਾ ਕੁੜੀ ਨੇ ਨੌਜਵਾਨ ਨਾਲ ਬੋਲਣਾ ਬੰਦ ਕਰ ਦਿੱਤਾ ਸੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਅਭਿਸ਼ੇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਰਘੁਬੀਰ ਨਗਰ ਖੇਤਰ ਇਹ ਘਟਨਾ ਵਾਪਰੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਕਿ ਅਭਿਸ਼ੇਕ ਪੀੜਤਾ ਦੇ ਘਰ ਆਇਆ ਅਤੇ ਉਸ ਨੂੰ ਚਾਕੂ ਮਾਰਿਆ, ਜਦੋਂ ਲੜਕੀ ਦੇ ਮਾਪਿਆਂ ਨੇ ਉਸ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ’ਤੇ ਵੀ ਚਾਕੂ ਨਾਲ ਵਾਰ ਕਰ ਦਿੱਤਾ। ਲੜਕੀ ਸੈਲੂਨ ਵਿੱਚ ਕੰਮ ਕਰਦੀ ਹੈ ਤੇ ਉਸ ਦੀ ਅਭਿਸ਼ੇਕ ਨਾਲ ਪਹਿਲਾਂ ਦੋਸਤੀ ਸੀ ਮਗਰੋਂ ਅਣਬਣ ਹੋ ਗਈ। ਉਸ ਨੇ ਨੌਜਵਾਨ ਤੋਂ ਦੂਰੀ ਬਣਾ ਲਈ ਜਿਸ ਤੋਂ ਖਿੱਝ ਕੇ ਲੜਕੇ ਨੇ ਕਥਿਤ ਹਮਲਾ ਕਰ ਦਿੱਤਾ। ਜ਼ਖ਼ਮੀਆਂ ਦੀ ਹਾਲਤ ਸਥਿਰ ਬਣੀ ਹੋਈ ਸੀ।

Advertisement

Advertisement