ਨਸ਼ਾ ਤਸਕਰਾਂ ਕੋਲੋਂ ਤਿੰਨ ਪਿਸਤੌਲ ਬਰਾਮਦ
11:16 AM Sep 01, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਅਗਸਤ
ਅੰਮ੍ਰਿਤਸਰ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਤੋਂ ਪੁੱਛਗਿੱਛ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ ਤਿੰਨ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਪੁਲੀਸ ਨੇ ਕੁਝ ਦਿਨ ਪਹਿਲਾਂ ਲਵਪ੍ਰੀਤ ਸਿੰਘ ਅਤੇ ਜਗਦੀਸ਼ ਸਿੰਘ ਦੋਵੇਂ ਵਾਸੀ ਪਿੰਡ ਕਾਉਂਕੇ ਕਲਾਂ ਅਤੇ ਸਾਹਿਬ ਸਿੰਘ ਨੂੰ ਕਾਬੂ ਕਰਕੇ 704 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਵਿਸ਼ਾਲਜੀਤ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਨੇ ਤਿੰਨ ਵਿਦੇਸ਼ੀ ਪਿਸਤੌਲ ਜ਼ਬਤ ਕੀਤੇ ਹਨ। ਸਾਹਿਬ ਸਿੰਘ ਦੇ ਖੁਲਾਸੇ ਤੋਂ ਬਾਅਦ ਇਹ ਬਰਾਮਦਗੀ ਕੀਤੀ ਗਈ ਸੀ। ਇਹ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕੀਤੇ ਗਏ ਸਨ। ਹੁਣ ਤੱਕ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਮਲੇਸ਼ੀਆ ਸਥਿਤ ਨਸ਼ਾ ਤਸਕਰ ਗਰੂਵ ਉਰਫ ਗੋਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।
Advertisement
Advertisement