ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਇਰਲ ਹੋਣ ’ਤੇ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ

08:31 AM Aug 19, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਗਸਤ
ਇੱਥੇ ਗਾਜ਼ੀਪੁਰ ਥਾਣੇ ਦੇ ਸਾਹਮਣੇ ਰਿਸ਼ਵਤ ਦੇ ਪੈਸੇ ਵੰਡਣ ਵਿੱਚ ਲੱਗੇ ਦਿੱਲੀ ਟਰੈਫਿਕ ਪੁਲੀਸ ਦੇ ਤਿੰਨ ਮੁਲਾਜ਼ਮਾਂ ਦੀ ਇੱਕ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ। ਵੀਡੀਓ ਵਾਇਰਲ ਹੋਣ ’ਤੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਤਿੰਨਾਂ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸਬੰਧਤ ਵੀਡੀਓ ਵਿੱਚ ਗਾਜ਼ੀਪੁਰ ਦੇ ਥ੍ਰਿਲ ਲੌਰੀ ਸਰਕਲ ਵਿਖੇ ਇੱਕ ਪੁਲੀਸ ਚੌਕੀ ਦੇ ਅੰਦਰ ਇੱਕ ਵਿਅਕਤੀ ਨਾਲ ਇਕ ਅਧਿਕਾਰੀ ਬਹਿਸ ਕਰਦਾ ਨਜ਼ਰ ਆ ਰਿਹਾ ਹੈ। ਥੋੜ੍ਹੀ ਜਿਹੀ ਗੱਲਬਾਤ ਤੋਂ ਬਾਅਦ ਪੁਲੀਸ ਮੁਲਾਜ਼ਮ ਨੇ ਉਸ ਵਿਅਕਤੀ ਵੱਲ ਇਸ਼ਾਰਾ ਕੀਤਾ। ਇਸ ਮਗਰੋਂ ਉਸ ਵਿਅਕਤੀ ਨੇ ਫਿਰ ਪੈਸਿਆਂ ਦਾ ਬੰਡਲ ਅਫ਼ਸਰ ਦੇ ਪਿੱਛੇ ਮੇਜ਼ ’ਤੇ ਰੱਖ ਦਿੱਤਾ ਜਦੋਂ ਉਹ ਪਹਿਰਾ ਦੇ ਰਿਹਾ ਸੀ। ਉਸ ਵਿਅਕਤੀ ਦੇ ਜਾਣ ਤੋਂ ਬਾਅਦ ਪੁਲੀਸ ਮੁਲਾਜ਼ਮ ਬੈਠ ਗਿਆ ਅਤੇ ਪੈਸੇ ਗਿਣਨ ਲੱਗਾ। ਵੀਡੀਓ ਵਿੱਚ ਤਿੰਨ ਪੁਲੀਸ ਮੁਲਾਜ਼ਮ ਇਕੱਠੇ ਬੈਠੇ ਦਿਖਾਈ ਦਿੱਤੇ, ਜਿਸ ਵਿੱਚ ਪਹਿਲੇ ਅਧਿਕਾਰੀ ਨੇ ਉਨ੍ਹਾਂ ਵਿਚਕਾਰ ਪੈਸੇ ਵੰਡੇ।
ਬਾਕੀ ਦੋ ਅਧਿਕਾਰੀ ਆਪਣਾ ਹਿੱਸਾ ਲੈਂਦੇ ਹੋਏ ਮੁਸਕਰਾਉਂਦੇ ਨਜ਼ਰ ਆਏ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਐਕਸ ’ਤੇ ਇੱਕ ਵੀਡੀਓ ਦਾ ਜਵਾਬ ਦਿੱਤਾ ਅਤੇ ਦੱਸਿਆ ਕਿ ਦੋ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਇੱਕ ਹੈੱਡ ਕਾਂਸਟੇਬਲ ਸਮੇਤ ਤਿੰਨ ਪੁਲੀਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਉਨ੍ਹਾਂ ਕਿਹਾ, ‘‘ਇਸ ਪੋਸਟ ਦਾ ਨੋਟਿਸ ਲੈਂਦਿਆਂ ਮੁੱਢਲੀ ਜਾਂਚ ਤੋਂ ਬਾਅਦ ਉਪਰੋਕਤ 3 ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਖਿਲਾਫ ਵਿਭਾਗੀ ਜਾਂਚ ਕੀਤੀ ਜਾ ਰਹੀ ਹੈ’’। ਦਿੱਲੀ ਦੇ ਉਪ ਰਾਜਪਾਲ ਨੇ ਕਿਹਾ ਕਿ ਸ਼ਹਿਰ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement
Advertisement