ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦੀ ਪੱਟੀ ਵਿੱਚ ਤਿੰਨ ਸੜਕਾਂ ਅਪਗਰੇਡ ਹੋਣਗੀਆਂ: ਧਾਲੀਵਾਲ

09:39 AM Aug 04, 2024 IST
ਰਮਦਾਸ ਇਲਾਕੇ ਵਿੱਚ ਬਣਨ ਵਾਲੀਆਂ ਸੜਕਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।

ਰਾਜਨ ਮਾਨ
ਰਮਦਾਸ, 3 ਅਗਸਤ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਹੱਦੀ ਖੇਤਰ ਦਾ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਤਿੰਨ ਸੜਕਾਂ ਅਪਗਰੇਡ ਕੀਤੀਆਂ ਜਾਣਗੀਆਂ, ਜੋ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਵਿੱਚੋਂ ਇੱਕ ਸੜਕ ਥੋਬੇ ਤੋਂ ਮਲਕਪੁਰ ਹੁੰਦੀ ਹੋਈ ਰੂੜੇਵਾਲ ਨੰਗਲ ਸੋਹਲ ਹੁੰਦੀ ਪਸੀਏ ਤੱਕ ਜਾਵੇਗੀ, ਜਿਸ ਉੱਤੇ 13.50 ਕਰੋੜ ਰੁਪਏ ਦੀ ਲਾਗਤ ਆਵੇਗੀ। ਦੂਸਰੀ ਸੜਕ ਕਮਾਲਪੁਰੇ ਤੋਂ ਥੋਬਾ, ਬਾਠ, ਦਿਆਲ ਭੜੰਗ ਤੱਕ ਜਾਵੇਗੀ, ਜਿਸ ਉੱਤੇ 16.50 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਤੀਸਰੀ ਸੜਕ ਭੱਲਾ ਪਿੰਡ ਸੁਧਾਰ ਤੋਂ ਨਾਨੂੰ ਕੇ, ਭੂਰੇ ਗਿੱਲ ਤੇ ਕੋਟਲਾ ਤੱਕ ਜਾਵੇਗੀ ਜਿਸ ਉੱਤੇ 16.77 ਕਰੋੜ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇੰਜ ਲਗਭਗ 43 ਕਰੋੜ ਰੁਪਏ ਦੀ ਲਾਗਤ ਨਾਲ ਇਹ ਸੜਕਾਂ ਪੂਰੀਆਂ ਹੋਣਗੀਆਂ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਦੀ ਜ਼ਿੰਦਗੀ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਮਦਾਸ ਤੋਂ ਪਿੰਡਾਂ ਨੂੰ ਜਾਂਦੀਆਂ ਲਿੰਕ ਸੜਕਾਂ ਵੀ ਛੇਤੀ ਬਣਨਗੀਆਂ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਰਮਦਾਸ ਨੂੰ ਬਲਾਕ ਦਾ ਦਰਜਾ ਦਿੱਤਾ ਜਾ ਚੁੱਕਾ ਹੈ ਅਤੇ ਬਲਾਕ ਦਫਤਰ ਦਾ ਅੱਜ ਉਦਘਾਟਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਕਟ ਭਵਿੱਖ ਵਿੱਚ ਰਮਦਾਸ ਨੂੰ ਮਾਰਕੀਟ ਕਮੇਟੀ ਦਾ ਦਫ਼ਤਰ ਦੇਣ ਬਾਰੇ ਵੀ ਵਿਚਾਰ ਚੱਲ ਰਹੀ ਹੈ ਜਿਸ ਨੂੰ ਛੇਤੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪੀ ਡਬਲਿਊ ਡੀ ਵਿਭਾਗ ਦੇ ਐੱਸ ਸੀ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਜ਼ਿਕਰ ਕੀਤਾ ਕਿ ਰਾਵੀ ਦਰਿਆ ਦੇ ਨਾਲ 78 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਧੁੱਸੀ ਬੰਨ੍ਹ ਵੀ ਆਵਾਜਾਈ ਲਈ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਅਜਨਾਲਾ ਹਲਕਾ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਅਣਦੇਖੀ ਕਾਰਨ ਲਗਾਤਾਰ ਵਿਕਾਸ ਪੱਖੋਂ ਬਹੁਤ ਪਿੱਛੇ ਰਹਿ ਗਿਆ ਸੀ। ਉਨ੍ਹਾਂ ਐਲਾਨ ਕੀਤਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿੱਖ ਵਾਲੇ ਸੁੰਦਰ ਗੇਟ ਬਣਾਏ ਜਾਣਗੇ, ਜਿਨ੍ਹਾਂ ਉੱਤੇ ਕਰੀਬ ਚਾਰ ਕਰੋੜ ਰੁਪਏ ਦੀ ਲਾਗਤ ਆਵੇਗੀ।

Advertisement

Advertisement