ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਸਕੂਲ ਮਿਲਾ ਕੇ ਮਿਡਲ ਸਕੂਲ ਬਣਾਉਣ ਲਈ ਕਾਰਵਾਈ ਸ਼ੁਰੂ

07:35 AM Aug 09, 2024 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 8 ਅਗਸਤ
ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਖੁਲਾਸਾ ਕੀਤਾ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੋਠੇ ਅਮਰਪੁਰਾ ਦੇ ਪ੍ਰਾਇਮਰੀ ਅਤੇ ਮਿਡਲ ਸਕੂਲ ਅਤੇ ਇੱਥੋਂ ਦੀ ਥਰਮਲ ਕਲੋਨੀ ਵਿਚਲੇ ਪ੍ਰਾਇਮਰੀ ਸਕੂਲ ਨੂੰ ਇਕੱਠਾ ਕਰਨ ਲਈ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਬੈਂਸ ਵੱਲੋਂ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ ਕਿ ਪੀਐੱਸਪੀਸੀਐੱਲ ਵਿਭਾਗ ਨਾਲ ਤਾਲਮੇਲ ਕਰਕੇ ਤਿੰਨੇ ਸਕੂਲਾਂ ਨੂੰ ਇਕੱਠਾ ਕਰਕੇ ਮਿਡਲ ਸਕੂਲ ਬਣਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਵਿਧਾਇਕ ਸ੍ਰੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਲਿਖ਼ਤੀ ਪੱਤਰ ਰਾਹੀਂ ਮੰਗ ਕੀਤੀ ਗਈ ਸੀ ਕਿ ਸਥਾਨਕ ਥਰਮਲ ਕਲੋਨੀ ਵਿੱਚ ਸਪੈਸ਼ਲ ਸਕੂਲ ਚੱਲਦਾ ਸੀ, ਜੋ ਪਿਛਲੇ ਕਾਫੀ ਸਮੇਂ ਤੋਂ ਬੰਦ ਪਿਆ ਹੈ। ਇਸ ਸਕੂਲ ਦੇ 45 ਕਮਰੇ ਹਨ ਅਤੇ ਬੱਚਿਆਂ ਦੇ ਖੇਡਣ ਲਈ ਕਾਫੀ ਵੱਡਾ ਗਰਾਊਂਡ ਹੈ। ਇਸ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਪ੍ਰਾਇਮਰੀ ਅਤੇ ਮਿਡਲ ਸਕੂਲ ਕੋਠੇ ਅਮਰਪੁਰਾ, ਜੋਗਾ ਨੰਦ ਰੋਡ ਅਤੇ ਥਰਮਲ ਕਲੋਨੀ ਵਿੱਚ ਹੀ ਇੱਕ ਹੋਰ ਪ੍ਰਾਇਮਰੀ ਸਕੂਲ ਚੱਲ ਰਿਹਾ ਹੈ, ਜਿਸ ਦੀ ਥਾਂ ਬਹੁਤ ਥੋੜ੍ਹੀ ਹੈ ਅਤੇ ਬੱਚਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਲਈ ਇਨ੍ਹਾਂ ਤਿੰਨੋਂ ਸਕੂਲਾਂ ਨੂੰ ਇਕੱਠਾ ਕੀਤਾ ਜਾਵੇ, ਤਾਂ ਜੋ ਇਨ੍ਹਾਂ ਸਕੂਲਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਖੇਡ ਗਰਾਊਂਡ ਮੁਹੱਈਆ ਕਰਵਾਏ ਜਾ ਸਕਣ।
ਸ੍ਰੀ ਗਿੱਲ ਨੇ ਬੱਚਿਆਂ ਦੀ ਮੁਸ਼ਕਲ ਅਤੇ ਸੁਨਹਿਰੀ ਭਵਿੱਖ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ ਹੈ।

Advertisement

Advertisement