ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ’ਚ ਜ਼ਖ਼ਮੀ ਹੋਏ ਤਿੰਨ ਸਕੂਟਰ ਸਵਾਰਾਂ ਦੀ ਇਲਾਜ ਦੌਰਾਨ ਮੌਤ

11:12 AM Apr 03, 2024 IST

ਪੱਤਰ ਪ੍ਰੇਰਕ
ਜਗਰਾਉਂ, 2 ਅਪਰੈਲ
ਮੋਗਾ ਸ਼ਹਿਰ ਤੋਂ ਠਾਠ ਨਾਨਕਸਰ ਵਿਚ ਮੱਥਾ ਟੇਕਣ ਆਏ ਸਕੂਟਰ ਸਵਾਰਾਂ ਨੂੰ ਕੱਲ ਸ਼ਾਮ ਨੂੰ ਕਾਰ ਚਾਲਕ ਨੇ ਪਿੱਛੋਂ ਟੱਕਰ ਮਾਰ ਦਿੱਤੀ। ਗੰਭੀਰ ਜ਼ਖ਼ਮੀ ਹੋਏ ਸਕੂਟਰ ਸਵਾਰਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਜਦੋਂਕਿ ਕਾਰ ਚਾਲਕ ਘਟਨਾ ਮਗਰੋਂ ਫ਼ਰਾਰ ਹੋ ਗਿਆ। ਪੁਲੀਸ ਨੇ ਕਾਰ ਦੇ ਨੰਬਰ ਦੇ ਆਧਾਰ ’ਤੇ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਕਾਰ ਦੀ ਭਾਲ ਆਰੰਭ ਦਿੱਤੀ ਗਈ ਹੈ।
ਇਸ ਸਬੰਧੀ ਸਬ-ਇੰਸਪੈਕਟਰ ਰਾਮਪਾਲ ਅਤੇ ਧਰਮਪ੍ਰੀਤ ਸਿੰਘ ਵਾਸੀ ਨਾਨਕ ਨਗਰੀ ਮੋਗਾ ਨੇ ਦੱਸਿਆ ਕਿ ਮਹਿੰਦਰ ਸਿੰਘ, ਅਮਰਜੀਤ ਸਿੰਘ ਅਤੇ ਚਰਨਜੀਤ ਸਿੰਘ ਤਿੰਨੇ ਵਾਸੀ ਮੋਗਾ ਸਕੂਟਰ ’ਤੇ ਨਾਨਕਸਰ ਮੱਥਾ ਟੇਕਣ ਲਈ ਗਏ ਸਨ। ਦੇਰ ਸ਼ਾਮ ਨੂੰ ਜਦੋਂ ਉਹ ਨਾਨਕਸਰ ਤੋਂ ਵਾਪਸ ਮੋਗੇ ਨੂੰ ਜਾ ਰਹੇ ਸਨ ਤਾਂ ਗੁਰੂਸਰ ਗੇਟ ਦੇ ਨੇੜੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਸਕੂਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਮੇਂ ਘਟਨਾ ਸਥਾਨ ਨੇੜਲੇ ਲੋਕਾਂ ਨੇ ਕਾਰ ਦਾ ਨੰਬਰ ਲਿਖ ਲਿਆ। ਤਿੰਨੇ ਸਕੂਟਰ ਸਵਾਰਾਂ ਨੂੰ ਜ਼ਖ਼ਮੀ ਹਾਲਤ ’ਚ ਸਥਾਨਕ ਸਿਵਲ ਹਸਪਤਾਲ ’ਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਮਹਿੰਦਰ ਸਿੰਘ, ਅਮਰਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਚਰਨਜੀਤ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਉਸ ਨੂੰ ਲੁਧਿਆਣਾ ਤੋਂ ਫ਼ਰੀਦਕੋਟ ਮੈਡੀਕਲ ਕਾਲਜ ਲਿਜਾਇਆ ਗਿਆ ਜਿੱਥੇ ਚਰਨਜੀਤ ਸਿੰਘ ਦੀ ਵੀ ਮੌਤ ਹੋ ਗਈ।
ਥਾਣਾ ਸਦਰ ਦੀ ਪੁਲੀਸ ਨੇ ਕਾਰ ਦੇ ਨੰਬਰ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਚਾਲਕ ਅਤੇ ਮਾਲਕ ਦੀ ਭਾਲ ਆਰੰਭ ਦਿੱਤੀ ਹੈ।

Advertisement

ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਹਲਾਕ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਜਮਾਲਪੁਰ ਦੇ ਇਲਾਕੇ ਚੰਡੀਗੜ੍ਹ ਰੋਡ ਸਥਿਤ ਬੋਨ ਬਰੈਡ ਫੈਕਟਰੀ ਦੇ ਨਾਲ ਸ਼ਰਾਬ ਦੇ ਠੇਕੇ ਨੇੜਲੇ ਕੱਟ ਕੋਲ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ ਜਦੋਂਕਿ ਕਾਰ ਚਾਲਕ ਦੁਰਘਟਨਾ ਤੋਂ ਬਾਅਦ ਫ਼ਰਾਰ ਹੋ ਗਿਆ ਹੈ।‌ ਇਸ ਸਬੰਧੀ ਈਸ਼ਰ ਨਗਰ ਨੇੜੇ ਜੀਐਨਈ ਕਾਲਜ ਵਾਸੀ ਸਤਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਸਿਪਾਹੀ ਲਾਲ ਨਾਲ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਉਹ ਜਦੋਂ ਫੈਕਟਰੀ ਦੇ ਨਾਲ ਠੇਕੇ ਵਾਲੇ ਕੱਟ ਵੱਲ ਮੁੜੇ ਤਾਂ ਪਿੱਛੋਂ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਇਸ ਨਾਲ ਉਹ ਹੇਠਾਂ ਡਿੱਗ ਪਏ ਤੇ ਸੱਟਾਂ ਲੱਗੀਆਂ। ਇਸ ਦੌਰਾਨ ਕਾਰ ਚਾਲਕ ਆਪਣੀ ਗੱਡੀ ਭਜਾ ਕੇ ਲੈ ਗਿਆ। ਜ਼ਖ਼ਮੀ ਸਿਪਾਹੀ ਲਾਲ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement