ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਿੰਨ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ

08:59 AM Oct 19, 2024 IST
ਆਗੂਆਂ ਦਾ ਕਾਂਗਰਸ ਵਿੱਚ ਸਵਾਗਤ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਇੱਥੇ ਤਿੰਨ ਪ੍ਰਮੁੱਖ ਆਗੂਆਂ ਦਵਿੰਦਰ ਸਿੰਘ ਬੱਬਲ, ਸੁਰਿੰਦਰ ਸਿੰਘ ਪੱਪੀ ਕਾਮਰਾ ਅਤੇ ਗੁਰਮਿੰਦਰ ਸਿੰਘ ਰਟੌਲ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ, ਜਿਨ੍ਹਾਂ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਦਵਿੰਦਰ ਸਿੰਘ ਬੱਬਲ ਦੋ ਵਾਰ ਜਲਾਲਾਬਾਦ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅਤੇ ਦੋ ਵਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਰਹੇ ਹਨ। ਉਹ ਪੇਂਡੂ ਵਿਕਾਸ ਵਿੱਚ ਪਾਏ ਯੋਗਦਾਨ ਲਈ ਜਾਣੇ ਜਾਂਦੇ ਹਨ। ਸੁਰਿੰਦਰ ਸਿੰਘ ਪੱਪੀ ਕਾਮਰਾ ਦੋ ਵਾਰ ਟਰੱਕ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਹਨ। ਟਰਾਂਸਪੋਰਟ ਖੇਤਰ ਵਿੱਚ ਉਹ ਮੰਨੀ-ਪ੍ਰਮੰਨੀ ਹਸਤੀ ਹਨ। ਇਸੇ ਤਰ੍ਹਾਂ ਤਰਨ ਤਾਰਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਮਿੰਦਰ ਸਿੰਘ ਰਟੌਲ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਹ ਤਰਨ ਤਾਰਨ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਨ। ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੇ ਇਨ੍ਹਾਂ ਆਗੂਆਂ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਪਾਰਟੀ ਦੇ ਯਤਨਾਂ ਨੂੰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਕਾਂਗਰਸ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

Advertisement

Advertisement